ਬੱਬੂ ਅਤੇ ਚਰਨਾ ਸੀਨੀਅਰ ਮੀਤ ਪ੍ਰਧਾਨ ਐਲਾਨੇ ਬੱਬੂ ਅਤੇ ਚਰਨਾ ਸੀਨੀਅਰ ਮੀਤ ਪ੍ਰਧਾਨ ਐਲਾਨੇ
Publish Date: Thu, 03 Sep 2026 04:58 PM (IST)
Updated Date: Fri, 04 Sep 2026 04:01 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕਰ ਦਿੱਤੀਆ ਗਈਆ ਹਨ, ਜਿਸ ਦੇ ਤਹਿਤ ਹੀ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਹਰਜੀਤ ਸਿੰਘ ਬੱਬੂ ਸਲਾਬਤਪੁਰਾ ਨੂੰ ਸ੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਦਿਆਲਪੁਰਾ ਭਾਈ ਦਾ ਸੀਨੀਅਰ ਮੀਤ ਅਤੇ ਗੁਰਚਰਨ ਸਿੰਘ ਚਰਨਾ ਸਲਾਬਤਪੁਰਾ ਨੂੰ ਸ੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਸਰਕਲ ਦਿਆਲਪੁਰਾ ਭਾਈਕਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਮੇਂ ਸਾਬਕਾ ਮੰਤਰੀ ਮਲੂਕਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਲ ਦੀ ਮਜ਼ਬੂਤੀ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਨਿਯੁਕਤੀ ’ਤੇ ਹਰਿੰਦਰ ਸਿੰਘ ਮਹਿਰਾਜ ਕੌਮੀ ਵਰਕਿੰਗ ਪ੍ਰਧਾਨ, ਰਮਨਦੀਪ ਸਿੰਘ ਸਲਾਬਤਪੁਰਾ ਕੈਨੈਡਾ, ਸਿਵਇੰਦਰ ਸਿੰਘ ਸਲਾਬਤਪੁਰਾ ਕੈਨੇਡਾ, ਗੁਰਲਾਲ ਸਿੰਘ ਸਲਾਬਤਪੁਰਾ ਕੈਨੇਡਾ, ਪ੍ਰਮਾਤਮਾ ਸਿੰਘ ਹਮੀਰਗੜ੍ਹ ਕੈਨੇਡਾ, ਜਗਮੋਹਨ ਲਾਲ ਭਗਤਾ ਮੈਂਬਰ ਜਨਰਲ ਕੌਂਸਲ, ਗਗਨਦੀਪ ਸਿੰਘ ਗਰੇਵਾਲ, ਸਰਬਜੀਤ ਸਿੰਘ ਕਾਂਗੜ, ਕਮਲਜੀਤ ਸਿੰਘ ਰਾਜਗੜ੍ਹ, ਬਲੌਰ ਸਿੰਘ ਕਾਂਗੜ, ਸੁਖਜਿੰਦਰ ਸਿੰਘ ਖਾਨਦਾਨ, ਜਸਪਾਲ ਸਿੰਘ ਵੜਿੰਗ, ਗੁਰਤੇਜ ਸਿੰਘ ਚਾਨੀ, ਸੁਖਦੀਪ ਸਿੰਘ ਸਿਰੀਏਵਾਲਾ, ਸੁਖਜਿੰਦਰ ਸਿੰਘ ਖਹਿਰਾ, ਢਾਡੀ ਬਲਵਿੰਦਰ ਸਿੰਘ ਭਗਤਾ ਆਦਿ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਧੰਨਵਾਦ ਕੀਤਾ।