- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਲੰਬੇ ਰੇਸ਼ੇ ਵਾਲੇ ਨਰਮੇ ਦਾ ਐੱਮਐੱਸਪੀ 8667 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ, ਜਦਕਿ ਉਨ੍ਹਾਂ ਦੇ ਦਾਅਵੇ ਅਨੁਸਾਰ ਪ੍ਰਾਈਵੇਟ ਵਪਾਰੀ 8100 ਤੋਂ 8200 ਰੁਪਏ ਪ੍ਰਤੀ ਕੁਇੰਟਲ ਦੇ ਭਾਅ ’ਤੇ ਨਰਮਾ ਖਰੀਦ ਰਹੇ ਹਨ। ਇਸ ਨਾਲ ਕਿਸਾਨਾਂ ਨੂੰ ਪ੍ਰਤੀ ਕੁਇੰਟਲ 400 ਤੋਂ 500 ਰੁਪਏ ਤਕ ਘੱਟ ਮਿਲ ਰਹੇ ਹਨ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ: ਮਾਲਵਾ ਖੇਤਰ ਵਿੱਚ ਨਰਮੇ ਦੀ ਫਸਲ ਦਾ ਭਾਅ ਘੱਟ ਮਿਲਣ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਕਾਟਨ ਕਾਰਪੋਰੇਸ਼ਨ ਆਫ ਇੰਡੀਆ (ਸੀਸੀਆਈ) ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਨਰਮੇ ਦੀ ਸਰਕਾਰੀ ਖਰੀਦ ਸ਼ੁਰੂ ਨਾ ਕੀਤੇ ਜਾਣ ਕਾਰਨ ਪ੍ਰਾਈਵੇਟ ਵਪਾਰੀ ਐੱਮਐੱਸਪੀ ਤੋਂ 400 ਤੋਂ 500 ਰੁਪਏ ਪ੍ਰਤੀ ਕੁਇੰਟਲ ਘੱਟ ਭਾਅ ’ਤੇ ਫਸਲ ਖਰੀਦ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਲੰਬੇ ਰੇਸ਼ੇ ਵਾਲੇ ਨਰਮੇ ਦਾ ਐੱਮਐੱਸਪੀ 8667 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ, ਜਦਕਿ ਉਨ੍ਹਾਂ ਦੇ ਦਾਅਵੇ ਅਨੁਸਾਰ ਪ੍ਰਾਈਵੇਟ ਵਪਾਰੀ 8100 ਤੋਂ 8200 ਰੁਪਏ ਪ੍ਰਤੀ ਕੁਇੰਟਲ ਦੇ ਭਾਅ ’ਤੇ ਨਰਮਾ ਖਰੀਦ ਰਹੇ ਹਨ। ਇਸ ਨਾਲ ਕਿਸਾਨਾਂ ਨੂੰ ਪ੍ਰਤੀ ਕੁਇੰਟਲ 400 ਤੋਂ 500 ਰੁਪਏ ਤਕ ਘੱਟ ਮਿਲ ਰਹੇ ਹਨ।
ਰਾਮਾਂ ਨੇ ਕਿਹਾ ਕਿ ਨਰਮੇ ਹੇਠ ਰਕਬਾ ਪਹਿਲਾਂ ਹੀ ਲਗਾਤਾਰ ਘਟ ਰਿਹਾ ਹੈ। ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੇ ਹਮਲੇ ਅਤੇ ਫਸਲ ਦਾ ਪੂਰਾ ਮੁੱਲ ਨਾ ਮਿਲਣ ਕਾਰਨ ਕਿਸਾਨ ਨਰਮੇ ਦੀ ਖੇਤੀ ਤੋਂ ਪਾਸਾ ਵੱਟ ਰਹੇ ਹਨ। ਇਸ ਵਾਰ ਵੀ ਨਰਮੇ ਹੇਠ ਰਕਬਾ ਅਤੇ ਫਸਲ ਘੱਟ ਹੋਣ ਦੇ ਬਾਵਜੂਦ ਸੀਸੀਆਈ ਵੱਲੋਂ ਸਰਕਾਰੀ ਖਰੀਦ ਲਈ ਲੋੜੀਂਦੇ ਪ੍ਰਬੰਧ ਨਾ ਕੀਤੇ ਜਾਣ ਦਾ ਉਨ੍ਹਾਂ ਦੋਸ਼ ਲਾਇਆ।
ਕਿਸਾਨ ਆਗੂ ਨੇ ਕਿਹਾ ਕਿ ਸਰਕਾਰੀ ਖਰੀਦ ਏਜੰਸੀ ਦੀ ਗੈਰਹਾਜ਼ਰੀ ਵਿੱਚ ਕਿਸਾਨਾਂ ਕੋਲ ਫਸਲ ਪ੍ਰਾਈਵੇਟ ਵਪਾਰੀਆਂ ਨੂੰ ਵੇਚਣ ਤੋਂ ਇਲਾਵਾ ਕੋਈ ਬਦਲ ਨਹੀਂ ਰਹਿ ਜਾਂਦਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੀ ਏਜੰਸੀ ਰਾਹੀਂ ਤੁਰੰਤ ਨਰਮੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਐੱਮਐੱਸਪੀ ਅਨੁਸਾਰ ਭਾਅ ਮਿਲ ਸਕੇ।
ਰਾਮਾਂ ਨੇ ਚਿਤਾਵਨੀ ਦਿੱਤੀ ਕਿ ਜੇ ਸੀਸੀਆਈ ਨੇ ਤੁਰੰਤ ਸਰਕਾਰੀ ਖਰੀਦ ਸ਼ੁਰੂ ਨਾ ਕੀਤੀ ਤਾਂ ਕਿਸਾਨ ਜਥੇਬੰਦੀ ਵੱਲੋਂ ਸੀਸੀਆਈ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ।
ਨਰਮੇ ਦਾ ਭਾਅ
ਐੱਮਐੱਸਪੀ (ਪ੍ਰਤੀ ਕੁਇੰਚਲ)
8667 ਰੁਪਏ
ਪ੍ਰਾਈਵੇਟ ਭਾਅ : 8100-8200 ਰੁਪਏ
ਕਿਸਾਨਾਂ ਨੂੰ ਘਾਟਾ : 400-500 ਰੁਪਏ