ਹਰਕ੍ਰਿਸ਼ਨ ਸ਼ਰਮਾ, ਬਠਿੰਡਾ : ਗਣਤੰਤਰਤਾ ਦਿਵਸ ਮੌਕੇ ਬਠਿੰਡਾ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੌਮੀ ਝੰਡਾ ਲਹਿਰਾਇਆ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਬੀ.ਸ੍ਰੀਨਿਵਾਸਨ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਸਮੇਤ ਪਰੇਡ ਦਾ ਨਿਰੀਖਣ ਕੀਤਾ ਤੇ ਸਲਾਮੀ ਲਈ। ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਇਸ ਇਤਿਹਾਸਕ ਮੌਕੇ ਪੰਜਾਬ ਅਤੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਵਚਨਵੱਧਤਾ, ਆਤਮ ਸਮਰਪਣ ਅਤੇ ਪੂਰੇ ਭਰੋਸੇ ਤੇ ਸ਼ਿੱਦਤ ਨਾਲ ਕੰਮ ਕਰਨ ਲਈ ਪ੍ਰੇਰਿਆ।

ਸਮਾਗਮ ਦੌਰਾਨ ਭਾਰੀ ਗਿਣਤੀ ਵਿੱਚ ਜੁੜੇ ਜ਼ਿਲ•ਾ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ, ''ਅੱਜ ਅਸੀਂ ਦੇਸ਼ ਦਾ 71ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ। ਇਸ ਇਤਿਹਾਸਕ ਦਿਹਾੜੇ 'ਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਦੇਸ਼ ਨੂੰ ਇੱਕ ਮਾਲਾ 'ਚ ਪਰੋਣ ਵਾਲਾ ਸੰਵਿਧਾਨ ਦੇਣ ਵਾਲੇ ਭਾਰਤ ਦੇ ਸੰਵਿਧਾਨ ਸਭਾ ਦੇ ਸਮੂਹ ਮੈਂਬਰਾਂ ਅਤੇ ਸੰਵਿਧਾਨ ਸਭਾ ਦੇ ਮੁਖੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਪ੍ਰਣਾਮ ਹੈ। ਦੇਸ਼ ਦੀ ਫ਼ੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਨੂੰ ਵੀ ਸਲਾਮ ਕਰਦਾ ਹਾਂ।'' ਉਨ•ਾਂ ਕਿਹਾ ਕਿ ਦੇਸ਼ ਭਗਤਾਂ ਤੇ ਆਜ਼ਾਦੀ ਘੁਲਾਟੀਆਂ ਵੱਲੋਂ ਚਿਤਵੇ ਖ਼ੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਚਨਬੱਧ ਹੈ। ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਅਹਿਮ ਫ਼ੈਸਲੇ ਕੀਤੇ ਗਏ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਪਛੜੇ ਵਰਗਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਦੀ ਸੰਗਤ ਨੇ 5 ਤੋਂ 12 ਨਵੰਬਰ, 2019 ਤੱਕ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਬੜੇ ਉਤਸ਼ਾਹ ਨਾਲ ਮਨਾਇਆ। 9 ਨਵੰਬਰ, 2019 ਨੂੰ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦਾ ਕੌਮਾਂਤਰੀ ਲਾਂਘਾ ਖੁੱਲ•ਣ ਦੀ ਇਤਿਹਾਸਕ ਪ੍ਰਾਪਤੀ ਨਾਲ ਵੀਜ਼ੇ ਤੋਂ ਬਿਨਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ 'ਖੁੱਲ•ੇ ਦਰਸ਼ਨ ਦੀਦਾਰ' ਨਾਲ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ। ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ 'ਤੇ ਇਸ ਸਮਾਗਮ ਦੌਰਾਨ ਪੇਸ਼ਕਾਰੀਆਂ ਕੀਤੀਆਂ। ਸਮਾਗਮ ਤੋਂ ਉਪਰੰਤ ਬਲਬੀਰ ਸਿੰਘ ਸਿੱਧੂ ਨੇ ਮਾਲ ਰੋਡ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆਂ ਦਾ ਸਮਾਰਟ ਸਕੂਲ ਵਜੋਂ ਉਦਘਾਟਨ ਕੀਤਾ। ਸਿੱਧੂ ਵਲੋਂ 100 ਫੁੱਟੀ ਰੋਡ 'ਤੇ ਸਥਿਤ ਕੀਟਨਾਸ਼ਕ ਪ੍ਰਯੋਗਸ਼ਾਲਾ ਦਾ ਵੀ ਉਦਘਾਟਨ ਕੀਤਾ। ਜਿਸ ਵਿਚ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਕੀਟਨਾਸ਼ਕ ਦਵਾਈਆਂ ਦੀ ਚੈਕਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਏਮਜ਼ ਵਿਖੇ 66 ਕੇ.ਵੀ. ਗਰਿੱਡ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਭੁੱਚੋ ਮੰਡੀ ਤੋਂ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਆਈ.ਜੀ. ਪੁਲਿਸ ਅਰੁਣ ਕੁਮਾਰ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬਠਿੰਡਾ ਅਮਰਿੰਦਰ ਸਿੰਘ ਟਿਵਾਣਾ, ਕਾਂਗਰਸ ਦੇ ਜ਼ਿਲ•ਾ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ.ਅਗਰਵਾਲ, ਕਾਂਗਰਸੀ ਆਗੂ ਖ਼ੁਸ਼ਬਾਜ਼ ਸਿੰਘ ਜਟਾਣਾ, ਨਰਿੰਦਰ ਭੁਲੇਰੀਆ, ਅਸ਼ੋਕ ਪ੍ਰਧਾਨ, ਪਵਨ ਮਾਨੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Posted By: Tejinder Thind