ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Sat, 07 Nov 2026 04:31 PM (IST)
Updated Date: Sat, 07 Nov 2026 04:32 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ।ਸਕੂਲ ਦੀਆਂ ਸਾਰੀਆਂ ਜਮਾਤਾਂ ਨੂੰ ਵਿਦਿਆਰਥੀਆਂ ਵੱਲੋਂ ਸੁੰਦਰ ਢੰਗ ਨਾਲ ਸਜਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਸਜਾਵਟ ਲਈ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕਰਨ ਅਤੇ ਘਰ ਵਿੱਚ ਤਿਆਰ ਕੀਤੀਆਂ ਹੱਥੀਂ ਬਣਾਈਆਂ ਸਜਾਵਟੀ ਵਸਤਾਂ ਤੇ ਵਾਤਾਵਰਨ ਪੱਖੀ ਸਮੱਗਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ, ਨਾਲ ਹੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਰੰਗੋਲੀ ਮੁਕਾਬਲੇ ਹਾਊਸ ਅਨੁਸਾਰ ਕਰਵਾਏ ਗਏ, ਜਿਨ੍ਹਾਂ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਹਾਊਸ ਵਿੱਚੋਂ ਭਗਤ ਸਿੰਘ ਹਾਊਸ ਪਹਿਲਾ ਸਥਾਨ ਅਤੇ ਊਧਮ ਸਿੰਘ ਹਾਊਸ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਰੰਗੋਲੀ ਕੰਪੀਟੀਸ਼ਨ ਵਿੱਚ ਕਰਤਾਰ ਸਿੰਘ ਹਾਊਸ ਨੇ ਪਹਿਲਾ ਸਥਾਨ ਤੇ ਗਿਆਨੀ ਦਿੱਤ ਸਿੰਘ ਹਾਊਸ ਨੇ ਦੂਸਰਾ ਸਥਾਨ ਹਾਸਿਲ ਕੀਤਾ। ਜਮਾਤ ਨਰਸਰੀ ਤੋਂ ਯੂ.ਕੇ. ਜੀ ਦੇ ਵਿਦਿਆਰਥੀਆਂ ਵੱਲੋਂ ਦੀਵਾਲੀ ਨੂੰ ਵੱਖਰੇ ਢੰਗ ਨਾਲ ਮਨਾਇਆ ਗਿਆ ਜਿਸ ਵਿੱਚ ਉਹਨਾਂ ਨੇ ਦੀਵਾ ਡੈਕੋਰੇਸ਼ਨ, ਸਪੀਚ ਕੰਪੀਟੀਸ਼ਨ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ।ਤੀਜੀ ਜਮਾਤ ਲਈ ਲਾਲਟੈਨ ਬਣਾਉਣ ਦਾ ਕੰਪੀਟੀਸ਼ਨ ਕਰਵਾਇਆ ਗਿਆ ਜਿਸ ਵਿੱਚ ਕਾਰਤਿਕ ਸੋਢੀ ਨੇ ਪਹਿਲਾ ਸਥਾਨ, ਕਨਵਜੋਤ ਸਿੰਘ ਨੇ ਦੂਸਰਾ ਸਥਾਨ ਤੇ ਗੁਰੂਰੂਪ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਚੌਥੀ ਜਮਾਤ ਲਈ ਦੀਵਾਲੀ ਕਾਰਡ ਬਣਾਉਣ ਦਾ ਕੰਪੀਟੀਸ਼ਨ ਕਰਵਾਇਆ ਗਿਆ ਜਿਸ ਵਿੱਚ ਪਾਇਲਦੀਪ ਕੌਰ ਨੇ ਪਹਿਲਾ ਸਥਾਨ, ਖੁਸ਼ਵੀਰ ਕੌਰ ਨੇ ਦੂਸਰਾ ਸਥਾਨ ਤੇ ਹਰਨੂਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਪੰਜਵੀਂ ਜਮਾਤ ਲਈ ਤੋਰਨ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਏਕਮਨੂਰ ਸਿੰਘ ਨੇ ਪਹਿਲਾ ਸਥਾਨ ਅਤੇ ਅਰਸ਼ਵੀਰ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਕਤਾ ਅਤੇ ਕਲਾਤਮਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮੁੱਚੇ ਸਮਾਗਮ ਦੀ ਜ਼ਿੰਮੇਵਾਰੀ ਭਗਤ ਸਿੰਘ ਹਾਊਸ ਦੇ ਇੰਚਾਰਜ ਮੈਡਮ ਰਵਿੰਦਰ ਕੌਰ ਅਤੇ ਉਹਨਾਂ ਉਨਾਂ ਦੀ ਟੀਮ ਮੈਡਮ ਛਿੰਦਰ ਪਾਲ ਕੌਰ, ਮੈਡਮ ਕਿਰਨਜੀਤ ਕੌਰ, ਮੈਡਮ ਸਸ਼ਪ੍ਰੀਤ ਕੌਰ, ਸ਼ਮਸ਼ੇਰ ਸਿੰਘ ਅਤੇ ਇੰਦਰਜੀਤ ਵੱਲੋਂ ਨਿਭਾਈ ਗਈ। ਇਸ ਮੌਕੇ ਅਧਿਆਪਕਾ ਗੁਰਜੀਤ ਕੌਰ ਨੇ ਆਪਣੇ ਭਾਸ਼ਣ ਰਾਹੀਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜਮਾਤ ਗਿਆਰਵੀਂ ਦੀਆਂ ਵਿਦਿਆਰਥਨਾਂ ਮਨਵੀਰ ਕੌਰ ਅਤੇ ਜਸਮੀਤ ਕੌਰ ਵੱਲੋਂ ਭਾਸ਼ਣ ਦਿੱਤਾ ਗਿਆ । ਇਹ ਐਕਟੀਵਿਟੀ ਇੰਚਾਰਜ ਸੀਨੀਅਰ ਅਮਨਦੀਪ ਕੌਰ ਅਤੇ ਜੂਨੀਅਰ ਮੈਡਮ ਰਾਜੀਵ ਕੌਰ ਵੱਲੋਂ ਕਰਵਾਈ ਗਈ। ਇਸ ਤੋਂ ਇਲਾਵਾ ਸਕੂਲ ਵੱਲੋਂ ਮਲੂਕਾ ਪਿੰਡ ਵਿਚ ਰੈਲੀ ਕੱਢੀ ਗਈ ਜਿਸ ਰਾਹੀਂ ਸਾਰੇ ਵਿਦਿਆਰਥੀਆਂ ਨੇ ਹਰੀ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਪ੍ਰਣ ਲਿਆ ਤੇ ਪਟਾਕਿਆਂ ਦੀ ਘੱਟ ਵਰਤੋਂ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦਾ ਸੁਨੇਹਾ ਦਿੱਤਾ। ਇਹ ਰੈਲੀ ਕੁਲਦੀਪ ਸਿੰਘ, ਇੰਦਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਦੇਖਰੇਖ ਵਿਚ ਕਰਵਾਈ ਗਈ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਸੀ ਪਿਆਰ, ਸਾਂਝ, ਭਾਈਚਾਰੇ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਕਰਦਿਆਂ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਖੁਸ਼ੀ ਅਤੇ ਉਤਸ਼ਾਹ ਨਾਲ ਇਸ ਤਿਉਹਾਰ ਨੂੰ ਮਨਾਇਆ।