- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੇੜਲੇ ਪਿੰਡ ਬੀਬੀਵਾਲਾ ਵਿੱਚ ਸੋਮਵਾਰ ਦੁਪਹਿਰ ਸ਼ਰਾਬ ਦੇ ਠੇਕੇ ’ਤੇ ਕੰਮ ਕਰਨ ਵਾਲੇ ਇਕ ਕਰਿੰਦੇ ਦੀ ਗੋਲੀ਼ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਨੇੜਲੇ ਪਿੰਡ ਬੀਬੀਵਾਲਾ ਵਿੱਚ ਸੋਮਵਾਰ ਦੁਪਹਿਰ ਸ਼ਰਾਬ ਦੇ ਠੇਕੇ ’ਤੇ ਕੰਮ ਕਰਨ ਵਾਲੇ ਇਕ ਕਰਿੰਦੇ ਦੀ ਗੋਲੀ਼ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਸੋਨਮ ਸਿੰਘ ਵਜੋਂ ਹੋਈ ਹੈ, ਜੋ ਲੰਬੇ ਸਮੇਂ ਤੋਂ ਉਕਤ ਸ਼ਰਾਬ ਦੇ ਠੇਕੇ ’ਤੇ ਕੰਮ ਕਰ ਰਿਹਾ ਸੀ। ਪੁਲਿਸ ਨੂੰ ਘਟਨਾ ਸਥਾਨ ਤੋਂ ਗੋਲੀਆਂ ਦੇ ਤਿੰਨ ਖਾਲੀ ਖੋਲ ਮਿਲੇ ਹਨ। ਵਾਰਦਾਤ ਸੋਮਵਾਰ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਦੀ ਦੱਸੀ ਜਾ ਰਹੀ ਹੈ।
ਚਸ਼ਮਦੀਦਾਂ ਅਨੁਸਾਰ ਵਾਰਦਾਤ ਦੌਰਾਨ ਕਰੀਬ ਤਿੰਨ ਗੋਲ਼ੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਪੁਲਿਸ ਨੇ ਮੌਕੇ ਤੋਂ ਤਿੰਨ ਖਾਲੀ ਖੋਲ ਬਰਾਮਦ ਕਰਕੇ ਜਾਂਚ ਲਈ ਕਬਜ਼ੇ ਵਿੱਚ ਲੈ ਲਏ ਹਨ। ਕਰਿੰਦੇ ਨੂੰ ਕਿੰਨੀਆਂ ਗੋਲੀਆਂ ਲੱਗੀਆਂ, ਇਸ ਦੀ ਪੁਸ਼ਟੀ ਪੋਸਟਮਾਰਟਮ ਅਤੇ ਮੈਡੀਕਲ ਜਾਂਚ ਤੋਂ ਬਾਅਦ ਹੀ ਹੋਵੇਗੀ।
ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ
ਵਾਰਦਾਤ ਤੋਂ ਬਾਅਦ ਪੁਲਿਸ ਪਿੰਡ ਦੀ ਮੁੱਖ ਸੜਕ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਥਾਣਾ ਕੈਂਟ ਦੇ ਇੰਚਾਰਜ ਗੁਰਪਿਆਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।