- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਲਵੰਡੀ ਸਾਬੋ ਦੇ ਸਬ ਇੰਸਪੈਕਟਰ ਜਗਮੀਤ ਸਿੰਘ ਨੇ ਦੱਸਿਆ ਕਿ ਤਲਵੰਡੀ ਸਾਬੋ ਦੇ ਆਸ ਪਾਸ ਵਿੱਚ ਲਗਾਤਾਰ ਮੋਟਰਸਾਈਕਲ ਚੋਰੀ ਹੋ ਰਹੇ ਸਨ ਜਿਸ ਨੂੰ ਲੈ ਕੇ ਪੁਲਿਸ ਨੇ ਇੱਕ ਟਰੈਪ ਲਾ ਕੇ ਮੋਟਰਸਾਈਕਲ ਚੋਰੀ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ ਕਰ ਕੇ ਉਨਾਂ ਤੋਂ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ।

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਤਲਵੰਡੀ ਸਾਬੋ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਗਿਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ ਕਰਕੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ।
ਇਸ ਸਬੰਧੀ ਤਲਵੰਡੀ ਸਾਬੋ ਦੇ ਸਬ ਇੰਸਪੈਕਟਰ ਜਗਮੀਤ ਸਿੰਘ ਨੇ ਦੱਸਿਆ ਕਿ ਤਲਵੰਡੀ ਸਾਬੋ ਦੇ ਆਸ ਪਾਸ ਵਿੱਚ ਲਗਾਤਾਰ ਮੋਟਰਸਾਈਕਲ ਚੋਰੀ ਹੋ ਰਹੇ ਸਨ ਜਿਸ ਨੂੰ ਲੈ ਕੇ ਪੁਲਿਸ ਨੇ ਇੱਕ ਟਰੈਪ ਲਾ ਕੇ ਮੋਟਰਸਾਈਕਲ ਚੋਰੀ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ ਕਰ ਕੇ ਉਨਾਂ ਤੋਂ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ।
ਮੁਲਜ਼ਮਾਂ ਦੀ ਪਛਾਣ ਨਰਿੰਦਰ ਸਿੰਘ ਨਿੰਦੀ ਪੁੱਤਰ ਗੁਰਸੇਵਕ ਸਿੰਘ ਵਾਸੀ ਗਹਿਰੀਬਾਰਾ ਸਿੰਘ, ਗੁਰਤੇਜ ਸਿੰਘ ਪੁੱਤਰ ਟੱਲਾ ਸਿੰਘ ਚਨਾਰਥਲ ਖਾਨਾ, ਤੇ ਹੁਸਨ ਸਿੰਘ ਗਹਿਰੀਬਾਰਾ ਸਿੰਘਾ ਵਜੋਂ ਹੋਈ ਜਿਨਾਂ ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਜੇਲ੍ਹ ਭੇਜ ਦਿੱਤੇ ਹਨ।