- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਦੇ ਪਿੰਡ ਹਰਰਾਇਪੁਰ ਵਿੱਚ ਐਤਵਾਰ ਦੇਰ ਸ਼ਾਮ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਖ਼ੂਨੀ ਟਕਰਾਅ ਵਿੱਚ ਇੱਕ 33 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਹਮਲੇ ਵਿੱਚ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਹਰਰਾਇਪੁਰ ਵਿੱਚ ਐਤਵਾਰ ਦੇਰ ਸ਼ਾਮ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਖ਼ੂਨੀ ਟਕਰਾਅ ਵਿੱਚ ਇੱਕ 33 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਹਮਲੇ ਵਿੱਚ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਨੇਹੀਆਂਵਾਲਾ ਪੁਲਿਸ ਨੇ ਕਈ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਸਿਕੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਹਰਪ੍ਰੀਤ ਸਿੰਘ ਐਤਵਾਰ ਸਵੇਰੇ ਆਪਣੇ ਦੋਸਤ ਜਗਸੀਰ ਸਿੰਘ ਨਾਲ ਪਿੰਡ ਹਰਰਾਏਪੁਰ ਗਿਆ ਸੀ। ਸਿਕੰਦਰ ਸਿੰਘ ਅਨੁਸਾਰ ਉਹ ਵੀ ਸ਼ਾਮ ਕਰੀਬ ਸਾਢੇ 4 ਵਜੇ ਮੌਕੇ ’ਤੇ ਪਹੁੰਚ ਗਿਆ। ਉਸ ਸਮੇਂ ਹਰਪ੍ਰੀਤ ਸਿੰਘ, ਜਗਸੀਰ ਸਿੰਘ, ਲਵਪ੍ਰੀਤ ਸਿੰਘ, ਲਖਵੀਰ ਸਿੰਘ ਅਤੇ ਹੋਰ ਵਿਅਕਤੀ ਜ਼ਮੀਨ ਦੀ ਸਫ਼ਾਈ ਕਰਨ ਦੇ ਨਾਲ-ਨਾਲ ਉੱਥੇ ਖੰਭੇ ਲਗਾ ਕੇ ਤਾਰਾਂ ਲਗਾਉਣ ਦਾ ਕੰਮ ਕਰ ਰਹੇ ਸਨ। ਸ਼ਿਕਾਇਤਕਰਤਾ ਅਨੁਸਾਰ ਇਸੇ ਦੌਰਾਨ 6-7 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਅਮਨਦੀਪ ਸਿੰਘ ਉਰਫ਼ ਅਮਨਾ ਅਤੇ ਉਸ ਦੇ ਸਾਥੀ ਮੌਕੇ ’ਤੇ ਪਹੁੰਚੇ। ਬਿਆਨਾਂ ਮੁਤਾਬਕ ਹਮਲਾਵਰਾਂ ਕੋਲ ਟਕੂਏ, ਲੋਹੇ ਦੀਆਂ ਰਾਡਾਂ, ਪਾਈਪਾਂ, ਡੰਡੇ ਅਤੇ ਹੋਰ ਹਥਿਆਰ ਸਨ। ਮੁਲਜ਼ਮਾਂ ਨੇ ਉੱਥੇ ਮੌਜੂਦ ਵਿਅਕਤੀਆਂ ਨੂੰ ਘੇਰ ਲਿਆ। ਸਿਕੰਦਰ ਸਿੰਘ ਨੇ ਦੋਸ਼ ਲਾਇਆ ਕਿ ਅਮਨਦੀਪ ਸਿੰਘ ਉਰਫ਼ ਅਮਨਾ ਨੇ ਲਲਕਾਰਾ ਮਾਰਦਿਆਂ ਜ਼ਮੀਨ ’ਤੇ ਕਬਜ਼ਾ ਕਰਨ ਦੀ ਗੱਲ ਕਹੀ ਅਤੇ ਹਰਪ੍ਰੀਤ ਸਿੰਘ ਦੇ ਸਿਰ ’ਤੇ ਟਕੂਏ ਨਾਲ ਵਾਰ ਕਰ ਦਿੱਤਾ।
ਲੰਮੇ ਸਮੇਂ ਤੋਂ ਚੱਲ ਰਿਹਾ ਸੀ ਜ਼ਮੀਨੀ ਵਿਵਾਦ
ਡੀਐਸਪੀ ਭੁੱਚੋ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜ਼ਖ਼ਮੀ ਜਗਸੀਰ ਸਿੰਘ ਅਤੇ ਮੁੱਖ ਮੁਲਜ਼ਮ ਅਮਨਦੀਪ ਸਿੰਘ ਉਰਫ਼ ਅਮਨਾ ਵਿਚਕਾਰ ਜ਼ਮੀਨ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਪੁਲਿਸ ਮੁਤਾਬਕ ਇਸੇ ਰੰਜਿਸ਼ ਦੇ ਚੱਲਦਿਆਂ ਹਮਲਾ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਅਮਨਦੀਪ ਸਿੰਘ ਉਰਫ਼ ਅਮਨਾ ਸਮੇਤ ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਤੋਸੀ ਸਿੰਘ, ਰਾਜੀ ਪ੍ਰਧਾਨ, ਕਾਂਤੇ ਦਾ ਭਰਾ, ਹਰਿੰਦਰ ਸਿੰਘ, ਮੇਲਾ ਸਿੰਘ, ਜੌਕੀ, ਕੌਰ ਸਿੰਘ, ਨਿੱਕਾ ਫੌਜੀ, ਅਮਨਦੀਪ ਦੀ ਵਰਕਸ਼ਾਪ ਵਿੱਚ ਕੰਮ ਕਰਨ ਵਾਲੇ ਇਕ ਵਿਅਕਤੀ ਅਤੇ ਹਰਮਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।