- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਮਾਹੀ ਨੰਗਲ ’ਚ ਨਸ਼ੇ ਦੀ ਓਵਰਡੋਜ਼ ਨਾਲ 30 ਸਾਲਾ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਂ ਮਨਦੀਪ ਕੌਰ ਦੇ ਬਿਆਨਾਂ ’ਤੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਰਾਜਵਿੰਦਰ ਸਿੰਘ ਅਤੇ ਹੋਰ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਮਾਹੀ ਨੰਗਲ ’ਚ ਨਸ਼ੇ ਦੀ ਓਵਰਡੋਜ਼ ਨਾਲ 30 ਸਾਲਾ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਂ ਮਨਦੀਪ ਕੌਰ ਦੇ ਬਿਆਨਾਂ ’ਤੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਰਾਜਵਿੰਦਰ ਸਿੰਘ ਅਤੇ ਹੋਰ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਨਦੀਪ ਕੌਰ ਨੇ ਦੋਸ਼ ਲਾਇਆ ਕਿ ਰਾਜਵਿੰਦਰ ਸਿੰਘ ਉਸ ਦੇ ਪੁੱਤਰ ਨੂੰ ਘਰੋਂ ਨਾਲ ਲੈ ਗਿਆ ਸੀ ਅਤੇ ਉਸ ਨੂੰ ਨਸ਼ੇ ਦੀ ਓਵਰਡੋਜ਼ ਵਾਲਾ ਟੀਕਾ ਲਗਾਇਆ। ਹਾਲਤ ਵਿਗੜਨ ’ਤੇ ਰਾਜਪ੍ਰੀਤ ਨੂੰ ਨਹਿਰ ਦੀ ਪਟੜੀ ’ਤੇ ਛੱਡ ਕੇ ਮੁਲਜ਼ਮ ਫ਼ਰਾਰ ਹੋ ਗਿਆ, ਜਿਸ ਮਗਰੋਂ ਉਸ ਦੀ ਮੌਤ ਹੋ ਗਈ।
ਮੁਲਜ਼ਮਾਂ ਦੀ ਭਾਲ ’ਚ ਜੁਟੀ ਪੁਲਿਸ
ਥਾਣਾ ਤਲਵੰਡੀ ਸਾਬੋ ਦੇ ਸਬ-ਇੰਸਪੈਕਟਰ ਜਗਮੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।