ਗੁਰਤੇਜ ਸਿੰਘ ਸਿੱਧੂ, ਬਠਿੰਡਾ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦਾ ਮਾਮਲਾ ਕਾਂਗਰਸ ਪਾਰਟੀ ਵੱਲੋਂ ਜ਼ੋਰਦਾਰ ਤਰੀਕੇ ਨਾਲ ਉਠਾਇਆ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ਤੇ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਪ੍ਰਰੈੱਸ ਕਾਨਫਰੰਸ ਕਰਕੇ ਲੋਕਾਂ ਨੂੰ ਇਸ ਕਾਰਵਾਈ ਸਬੰਧੀ ਦੱਸਿਆ ਜਾ ਰਿਹਾ ਹੈ। ਅੱਜ ਸਰਕਟ ਹਾਊਸ ਵਿਖੇ ਕਾਂਗਰਸ ਦੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਪ੍ਰਰੈੱਸ ਕਾਨਫਰੰਸ ਕਰਕੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀ ਡਿਊਟੀ ਬਣਦੀ ਸੀ ਕਿ ਉਹ ਦੇਸ਼ ਦਾ ਨੁਕਸਾਨ ਕਰਨ ਵਾਲੇ ਧਨਾਢ ਕਾਰੋਬਾਰੀਆਂ ਨੂੰ ਗਿ੍ਫ਼ਤਾਰ ਕਰਦੀ ਜੋ ਦੇਸ਼ ਦਾ ਆਰਥਿਕ ਨੁਕਸਾਨ ਕਰ ਕੇ ਫਰਾਰ ਹਨ, ਪੰ੍ਤੂ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਵਿਰੋਧੀ ਧਿਰਾਂ ਦੀ ਅਵਾਜ਼ ਬੰਦ ਕਰ ਰਹੀ ਹੈ। ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਦੇ ਨਜ਼ਦੀਕੀ ਕਾਰੋਬਾਰੀਆਂ ਵੱਲੋਂ ਕੀਤੀ ਘਪਲੇਬਾਜ਼ੀ ਸਬੰਧੀ ਆਵਾਜ਼ ਉਠਾਈ ਗਈ ਸੀ, ਜਿਸ ਕਰਕੇ ਉਨਾਂ੍ਹ ਦੀ ਮੈਂਬਰਸ਼ਪਿ ਰੱਦ ਕੀਤੀ ਗਈ, ਜਿਸ ਦੀ ਕਾਂਗਰਸ ਪਾਰਟੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਉਨਾਂ੍ਹ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਕਾਰਵਾਈ ਦਾ ਅਮਰੀਕਾ-ਜਰਮਨ ਸਮੇਤ ਹੋਰਨਾਂ ਦੇਸ਼ਾਂ ਨੇ ਵੀ ਨਿੰਦਾ ਕੀਤੀ ਹੈ। ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿਸ ਲਈ ਆਉਣ ਵਾਲੇ ਦਿਨਾਂ ਵਿਚ ਇਕ ਮਹੀਨੇ ਦਾ ਪਲਾਨ ਤਿਆਰ ਹੈ। ਉਨਾਂ੍ਹ ਕਿਹਾ ਕਿ ਕੇਂਦਰ ਸਰਕਾਰ ਰਾਹੁਲ ਗਾਂਧੀ ਵੱਲੋਂ ਦੇਸ਼ ਵਿਚ ਕੱਢੀ ਗਈ ਪੈਦਲ ਯਾਤਰਾ ਨੂੰ ਲੋਕਾਂ ਦੇ ਮਿਲੇ ਭਰਪੂਰ ਸਹਿਯੋਗ ਤੋਂ ਬੁਖ਼ਲਾਹਟ ਵਿਚ ਆ ਕੇ ਕਾਂਗਰਸ ਨੂੰ ਖਤਮ ਕਰਨ ਦੀਆਂ ਸ਼ਾਜਿਸ਼ਾਂ ਕਰ ਰਹੀ ਹੈ। ਉਨਾਂ੍ਹ ਪੰਜਾਬ ਵਿਚ ਅੰਮਿ੍ਤਪਾਲ ਸਿੰਘ ਨੂੰ ਗਿ੍ਫ਼ਤਾਰ ਕਰਨ ਦੀ ਚੱਲ ਰਹੀ ਕਾਰਵਾਈ ਅਤੇ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਸਲਾ ਜਲਦੀ ਹੱਲ ਕਰ ਲੈਣਾ ਚਾਹੀਦਾ ਹੈ, ਕਿਤੇ ਇਹ ਨਾ ਹੋਵੇ ਪੰਜਾਬ ਦਾ ਮਾਹੌਲ ਖਰਾਬ ਹੋ ਜਾਵੇ। ਇਸ ਮੌਕੇ ਉਨਾਂ੍ਹ ਦੇ ਨਾਲ ਰਾਜਨ ਗਰਗ, ਖੁਸ਼ਬਾਜ ਸਿੰਘ ਜਟਾਣਾ , ਕੇਕੇ ਅੱਗਰਵਾਲ, ਅਰੁਣ ਵਧਾਵਣ, ਅਸ਼ੋਕ ਕੁਮਾਰ, ਬਲਵੰਤ ਰਾਏ ਨਾਥ, ਬਲਰਾਜ ਪੱਕਾ, ਹਰਵਿੰਦਰ ਲੱਡੂ, ਹਰਮੇਸ਼ ਪੱਕਾ, ਰਣਜੀਤ ਸਿੰਘ ਗਰੇਵਾਲ, ਬਲਜੀਤ ਸਿੰਘ ਯੂਥ ਆਗੂ, ਗੁਰਵਿੰਦਰ ਸਿੰਘ ਚਹਿਲ, ਭਗਵਾਨ ਦਾਸ ਭਾਰਤੀ, ਬਲਜਿੰਦਰ ਸਿੰਘ ਠੇਕੇਦਾਰ, ਗੁਰਪ੍ਰਰੀਤ ਬੰਟੀ, ਰਣਜੀਤ ਸਿੰਘ ਸੰਧੂ, ਲਖਵਿੰਦਰ ਸਿੰਘ ਲੱਖੀ ਅਤੇ ਰੁਪਿੰਦਰ ਬਿੰਦਰਾ ਜਨਰਲ ਸਕੱਤਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ