ਨੈਤਿਕ ਕਦਰਾਂ-ਕੀਮਤਾਂ ਹੀ ਵਿਦਿਆਰਥੀ ਜੀਵਨ ਦੀ ਮਜ਼ਬੂਤ ਨੀਂਹ : ਮਾਹਿਰ ਨੈਤਿਕ ਕਦਰਾਂ-ਕੀਮਤਾਂ ਹੀ ਵਿਦਿਆਰਥੀ ਜੀਵਨ ਦੀ ਮਜ਼ਬੂਤ ਨੀਂਹ: ਮਾਹਿਰ
Publish Date: Sun, 20 Sep 2026 04:46 PM (IST)
Updated Date: Mon, 21 Sep 2026 04:03 AM (IST)
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿੱਚ ‘ਨੈਤਿਕ ਕਦਰਾਂ-ਕੀਮਤਾਂ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ, ਵਿਦਿਆਰਥਣਾਂ ਨੂੰ ਸੱਚਾਈ, ਇਮਾਨਦਾਰੀ ਤੇ ਸੇਵਾ-ਭਾਵਨਾ ਅਪਣਾਉਣ ਲਈ ਕੀਤਾ ਪ੍ਰੇਰਿਤ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ‘ਨੈਤਿਕ ਕਦਰਾਂ-ਕੀਮਤਾਂ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਆਯੋਜਨ ਧਾਰਮਿਕ ਗਤੀਵਿਧੀਆਂ ਕਮੇਟੀ, ਸੋਸ਼ਿਆਲੋਜੀ ਵਿਭਾਗ ਅਤੇ ਮਾਤਾ ਨਾਨਕੀ ਜੀ ਅਕਾਦਮਿਕ ਅਤੇ ਧਾਰਮਿਕ ਮੁਫ਼ਤ ਵਿਦਿਆ ਯੋਜਨਾ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸੱਚਾਈ, ਇਮਾਨਦਾਰੀ, ਨਿਮਰਤਾ, ਅਨੁਸ਼ਾਸਨ, ਸੇਵਾ-ਭਾਵਨਾ, ਸਹਿਣਸ਼ੀਲਤਾ ਅਤੇ ਚੰਗੇ ਚਰਿੱਤਰ ਵਰਗੀਆਂ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਅਕਾਦਮਿਕ ਗਿਆਨ ਹਾਸਲ ਕਰਨਾ ਨਹੀਂ, ਬਲਕਿ ਵਿਦਿਆਰਥੀਆਂ ਵਿੱਚ ਚੰਗੇ ਚਰਿੱਤਰ, ਉੱਚੇ ਜੀਵਨ-ਮੁੱਲਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਪੈਦਾ ਕਰਨਾ ਵੀ ਹੈ। ਇਸ ਮੌਕੇ ਡਾ. ਇੰਦਰਪ੍ਰੀਤ ਕੌਰ ਨੇ ਮੁੱਖ ਬੁਲਾਰਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਕਾਲਜ ਵੱਲੋਂ ਜੀ ਆਇਆਂ ਆਖਿਆ। ਗੁਰਵਿੰਦਰ ਸਿੰਘ, ਜਸਪ੍ਰੀਤ ਕੌਰ ਅਤੇ ਦਮਨਪ੍ਰੀਤ ਕੌਰ, ਲੁਧਿਆਣਾ ਨੇ ਵਿਦਿਆਰਥਣਾਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਰੋਜ਼ਾਨਾ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਪ੍ਰੋ. ਸ਼ਾਲਿਨੀ ਸਹਿਗਲ ਨੇ ਮੁੱਖ ਬੁਲਾਰਿਆਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਚੰਗੇ ਜੀਵਨ-ਮੁੱਲਾਂ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਇਕ ਹੁੰਦੇ ਹਨ। ਸੈਮੀਨਾਰ ਦੇ ਸੁਚੱਜੇ ਪ੍ਰਬੰਧ ਵਿੱਚ ਪ੍ਰੋ. ਸਰਬਜੀਤ ਕੌਰ, ਪ੍ਰੋ. ਕੁਲਜੀਤ ਸਿੰਘ, ਡਾ. ਅਰਸ਼ਵੀਰ ਸਿੰਘ ਅਤੇ ਪ੍ਰੋ. ਅਰਸ਼ਦੀਪ ਸਿੰਘ ਨੇ ਸਹਿਯੋਗ ਦਿੱਤਾ। ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।