- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਇਸ ਖੇਤਰ ਵਿਚ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ’ਮੁਫ਼ਤ’ ਮਿਲੀ ਚੀਜ਼ ਜਾਂ ਰਿਆਇਤ ਕਾਰਡ ਸੂਬੇ ਵਿਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਇਸ ਖੇਤਰ ਵਿਚ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ’ਮੁਫ਼ਤ’ ਮਿਲੀ ਚੀਜ਼ ਜਾਂ ਰਿਆਇਤ ਕਾਰਡ ਸੂਬੇ ਵਿਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ।
ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰ ਕੇ ਇਸ ਘੁੰਮਣ-ਘੇਰੀ ਵਿਚੋਂ ਬਾਹਰ ਕੱਢ ਸਕਦੀ ਹੈ। ਇਸ ਲਈ ਸਾਡੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਆਮ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ, ਸਿਸਟਮ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ।
ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਪੰਜਾਬ ਸਕੂਲ ਸਿੱਖਿਆ ਖੇਤਰ ਵਿਚ ਉੱਤਮ ਪ੍ਰਦਰਸ਼ਨ ਕਰ ਰਿਹਾ ਹੈ। ਭਾਰਤ ਸਰਕਾਰ ਦੇ ਪ੍ਰਮੁੱਖ ਸੰਸਥਾਨਾਂ ਵਿਚੋਂ ਇਕ, (ਨੈਸ਼ਨਲ ਇੰਸਟੀਚਿਊਸ਼ਨ ਫਾਰ ਟਰਾਂਸਫਾਰਮਿੰਗ ਇੰਡੀਆ) ਆਯੋਗ ਦੇ ਜਾਰੀ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਮੋਹਰੀ ਸਥਾਨ ਹਾਸਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕੇਰਲਾ ਪਹਿਲੇ ਸਥਾਨ ’ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਪਹਿਲਾ ਹਾਸਲ ਕਰ ਲਿਆ ਹੈ। ਭਵਿੱਖ ਵਿਚ ਵੀ ਅਜਿਹੇ ਹੋਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਦ੍ਰਿੜ ਭਰੋਸਾ ਹੈ ਕਿ ਆਰਥਿਕ ਤੌਰ ‘ਤੇ ਕਮਜ਼ੋਰ ਹਰ ਬੱਚੇ ਨੂੰ ਮਿਆਰੀ ਸਿੱਖਿਆ ਤਕ ਪਹੁੰਚ ਦਾ ਹੱਕ ਹੈ। ਸਿੱਖਿਆ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਸ਼ਕਤ ਬਣਾਉਣ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਸਭ ਤੋਂ ਮਜ਼ਬੂਤ ਸਾਧਨ ਹੈ ਅਤੇ ਸਾਡੀ ਸਰਕਾਰ ਇਸਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਹਰ ਕੋਨੇ ਤਕ ਨਹਿਰੀ ਪਾਣੀ ਪਹੁੰਚਾਉਣ ਲਈ ਕਿਸਾਨਾਂ ਦੀ ਸਹੂਲਤ ਵਾਸਤੇ ਸੂਬੇ ਭਰ ਵਿਚ 14,000 ਕਿਲੋਮੀਟਰ ਪਾਈਪਾਂ ਅਤੇ ਖ਼ਾਲ਼ ਬਣਾਏ ਹਨ। ਉਨ੍ਹਾਂ ਅੱਗੇ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਤਾਂ ਜੋ ਧਰਤੀ ਹੇਠ ਪਾਣੀ ਦਾ ਪੱਧਰ ਵਧਾਇਆ ਜਾ ਸਕੇ। ਨਤੀਜੇ ਵਜੋਂ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ।
ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ ਕਿਉਂਕਿ ਪੰਜਾਬ ਖੇਤੀ ਪ੍ਰਦਾਨ ਸੂਬਾ ਹੈ ਅਤੇ ਪਾਣੀ ਤੋਂ ਬਿਨਾਂ ਸੂਬੇ ਦਾ ਕੋਈ ਵਜੂਦ ਨਹੀਂ। ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ।
ਇਸ ਯੋਜਨਾ ਤਹਿਤ ਲੱਖਾਂ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ ਅਤੇ ਮੈਂ ਲੋਕਾਂ ਨੂੰ ਇਨ੍ਹਾਂ ਸਿਹਤ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।
ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ 1 ਜੁਲਾਈ ਤੋਂ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅੱਗੇ ਕਿਹਾ, “ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ।