- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੰਜਿਸ਼ ਕਾਰਨ ਭੁੱਚੋ ਮੰਡੀ ’ਚ ਸੋਮਵਾਰ ਦੇਰ ਰਾਤ ਦੋ ਨੌਜਵਾਨਾਂ ਨੇ ਘਰ ’ਚ ਵੜ ਕੇ ਬਰਖ਼ਾਸਤ ਪਟਵਾਰੀ ਗੁਲਜ਼ਾਰ ਸਿੰਘ (69) ਦਾ ਕਤਲ ਕਰ ਦਿੱਤਾ। ਵਾਰਦਾਤ ਮਗਰੋਂ ਦੋਵੇਂ ਕਥਿਤ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ : ਰੰਜਿਸ਼ ਕਾਰਨ ਭੁੱਚੋ ਮੰਡੀ ’ਚ ਸੋਮਵਾਰ ਦੇਰ ਰਾਤ ਦੋ ਨੌਜਵਾਨਾਂ ਨੇ ਘਰ ’ਚ ਵੜ ਕੇ ਬਰਖ਼ਾਸਤ ਪਟਵਾਰੀ ਗੁਲਜ਼ਾਰ ਸਿੰਘ (69) ਦਾ ਕਤਲ ਕਰ ਦਿੱਤਾ। ਵਾਰਦਾਤ ਮਗਰੋਂ ਦੋਵੇਂ ਕਥਿਤ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨਥਾਣਾ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਦੋ ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਦੋਵੇਂ ਮੁਲਜ਼ਮ ਪਿੰਡ ਨਿਓਰ ਦੇ ਵਸਨੀਕ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਥਾਣਾ ਨਥਾਣਾ ਦੇ ਐੱਸਐੱਚਓ ਜਗਦੀਪ ਸਿੰਘ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵਾਰਡ ਨੰਬਰ 1, ਭੁੱਚੋ ਮੰਡੀ ਵਾਸੀ ਬਰਖ਼ਾਸਤ ਪਟਵਾਰੀ ਗੁਲਜ਼ਾਰ ਸਿੰਘ ’ਤੇ ਕੁਝ ਵਿਅਕਤੀਆਂ ਨੇ ਘਰ ’ਚ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਤੇ ਹਮਲੇ ’ਚ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਘਟਨਾ ਸਥਾਨ ਦੀ ਜਾਂਚ ਕੀਤੀ।
ਪੁਲਿਸ ਅਧਿਕਾਰੀਆਂ ਅਨੁਸਾਰ ਵਾਰਦਾਤ ’ਚ ਵਰਤੇ ਹਥਿਆਰਾਂ ਅਤੇ ਹਮਲੇ ਦੇ ਪੂਰੇ ਵੇਰਵਿਆਂ ਬਾਰੇ ਸਥਿਤੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਮਗਰੋਂ ਹੀ ਸਪੱਸ਼ਟ ਹੋ ਸਕੇਗੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਦੋਵੇਂ ਕਥਿਤ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੀ ਭਾਲ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।