Bathinda News: ਅੱਜ ਸ਼ਾਮ 4 ਵਜੇ ਹੋਵੇਗੀ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਦੀ ਚੋਣ, ਅਕਾਲੀ ਦਲ ਕੋਲ 13 ਤੇ ਆਪ ਕੋਲ 4 ਮੈਂਬਰ
ਬਠਿੰਡਾ ਜ਼ਿਲ੍ਹਾ ਪਰਿਸ਼ਦ ਵੱਲੋਂ 17 ਜੋ ਉਹਨਾਂ ਵਿੱਚੋਂ ਮੈਂਬਰ ਚੁਣੇ ਗਏ ਸੀ। ਇਹਨਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਕੋਲ 13 ਅਤੇ ਆਮ ਆਦਮੀ ਪਾਰਟੀ ਕੋਲ ਚਾਰ ਜ਼ਿਲ੍ਹਾ ਪਰਿਸ਼ਦ ਮੈਂਬਰ ਹਨ। ਮੰਨਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਜ਼ਿਲ੍ਹਾ ਪਰਿਸ਼ਦ ਦਾ ਚੇਅਰਮੈਨ ਬਣਾਉਣ ਵਿੱਚ ਕਾਮਯਾਬ ਰਹੇਗਾ।
Publish Date: Thu, 14 May 2026 11:39 AM (IST)
Updated Date: Thu, 14 May 2026 11:41 AM (IST)
ਸੀਨੀਅਰ ਸਟਾਫ ਰਿਪੋਰਟਰ, ਬਠਿੰਡਾ: ਬਠਿੰਡਾ ਜ਼ਿਲ੍ਹਾ ਦੇ ਚੇਅਰਮੈਨ ਦੀ ਚੋਣ ਅੱਜ ਸ਼ਾਮ 4 ਵਜੇ ਰੱਖੀ ਗਈ ਹੈ। ਡਿਪਟੀ ਕਮਿਸ਼ਨਰ ਬਠਿੰਡਾ ਦੀ ਦੇਖ ਰੇਖ ਹੇਠ ਹੋਣ ਵਾਲੀ ਇਹ ਚੋਣ ਕਾਫੀ ਮਹੱਤਵਪੂਰਨ ਮੰਨੀ ਜਾ ਰਹੀ ਹੈ। ਚੁਣੇ ਹੋਏ ਮੈਂਬਰ ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਦੀ ਚੋਣ ਦੀ ਉਮੀਦ ਕਰ ਰਹੇ ਸਨ। ਪੰਜਾਬ ਸਰਕਾਰ ਨੇ ਕੱਲ੍ਹ ਹੀ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨਾਂ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਬਠਿੰਡਾ ਜ਼ਿਲ੍ਹਾ ਪਰਿਸ਼ਦ ਵੱਲੋਂ 17 ਜੋ ਉਹਨਾਂ ਵਿੱਚੋਂ ਮੈਂਬਰ ਚੁਣੇ ਗਏ ਸੀ। ਇਹਨਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਕੋਲ 13 ਅਤੇ ਆਮ ਆਦਮੀ ਪਾਰਟੀ ਕੋਲ ਚਾਰ ਜ਼ਿਲ੍ਹਾ ਪਰਿਸ਼ਦ ਮੈਂਬਰ ਹਨ। ਮੰਨਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਜ਼ਿਲ੍ਹਾ ਪਰਿਸ਼ਦ ਦਾ ਚੇਅਰਮੈਨ ਬਣਾਉਣ ਵਿੱਚ ਕਾਮਯਾਬ ਰਹੇਗਾ। ਜ਼਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਦਾ ਅਹੁਦਾ ਅਣਸੂਚਿਤ ਜਾਤੀ ਦੇ ਉਮੀਦਵਾਰ ਲਈ ਰਾਖਵਾ ਹੈ, ਜਦੋਂ ਕਿ ਵਾਈਸ ਚੇਅਰਮੈਨ ਦਾ ਅਹੁਦਾ ਜਰਨਲ ਵਰਗ ਦੀ ਔਰਤ ਲਈ ਰਾਖਵਾਂ ਕੀਤਾ ਗਿਆ ਹੈ।