- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਬਠਿੰਡਾ ਦੇ ਪਿੰਡ ਫੂਸ ਮੰਡੀ ਵਿਖੇ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟ ਫੱਤਾ : ਜ਼ਿਲ੍ਹਾ ਬਠਿੰਡਾ ਦੇ ਪਿੰਡ ਫੂਸ ਮੰਡੀ ਵਿਖੇ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਫੂਸ ਮੰਡੀ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਔਲਖ (62) ਪੁੱਤਰ ਮੁਖਤਿਆਰ ਸਿੰਘ ’ਤੇ ਜੱਸੀ ਪੌ ਵਾਲੀ ਚੌਕ ਨੇੜੇ ਅਣਪਛਾਤੇ ਵਿਅਕਤੀ ਵੱਲੋਂ ਕੁਹਾੜੀ ਨਾਲ ਹਮਲਾ ਕੀਤਾ ਗਿਆ।ਹਮਲੇ ਦੌਰਾਨ ਜਗਤਾਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੈਂਟ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।ਮੁੱਢਲੀ ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅਣਪਛਾਤੇ ਵਿਅਕਤੀ ਵੱਲੋਂ ਅੰਜਾਮ ਦਿੱਤਾ ਗਿਆ ਹੈ ਅਤੇ ਖ਼ਬਰ ਲਿਖੇ ਜਾਣ ਤੱਕ ਕਾਤਲ ਸਬੰਧੀ ਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲਿਆ ਸੀ।
ਪੁਲਿਸ ਵੱਲੋਂ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰਨ ਦੇ ਨਾਲ-ਨਾਲ ਹਮਲਾਵਰ ਦੀ ਪਛਾਣ ਅਤੇ ਵਾਰਦਾਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ। ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਵੀ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ।