- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਮੌੜ ਅਧੀਨ ਪੈਂਦੇ ਪਿੰਡ ਕੋਟਲੀ ਖੁਰਦ ਵਿਖੇ ਇੱਕ ਔਰਤ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜਪਾਲ ਸਿੰਘ ਰਾਜੂ ਵਜੋਂ ਹੋਈ ਹੈ।

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਥਾਣਾ ਮੌੜ ਅਧੀਨ ਪੈਂਦੇ ਪਿੰਡ ਕੋਟਲੀ ਖੁਰਦ ਵਿਖੇ ਇੱਕ ਔਰਤ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜਪਾਲ ਸਿੰਘ ਰਾਜੂ ਵਜੋਂ ਹੋਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੌੜ ਦੇ ਐੱਸਐੱਚਓ ਤਰੁਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਕੋਟਲੀ ਖੁਰਦ ਵਿਖੇ ਇੱਕ ਘਰ ਦੀ ਰਸੋਈ ਅੰਦਰ ਫ਼ਾਂਹੇ ਨਾਲ ਲਟਕਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਦੋਂ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਜਾਂਚ-ਪੜਤਾਲ ਕੀਤੀ ਤਾਂ ਘਰ ਵਿੱਚੋਂ ਡੀਵੀਆਰ ਤੋਂ ਇਲਾਵਾ ਮ੍ਰਿਤਕ ਅਤੇ ਉਸ ਦੀ ਪਤਨੀ ਦੇ ਮੋਬਾਈਲ ਫ਼ੋਨ ਗਾਇਬ ਸਨ, ਜਿਸ ਨਾਲ ਪੁਲਿਸ ਦਾ ਸ਼ੱਕ ਡੂੰਘਾ ਹੋ ਗਿਆ।
ਗੰਭੀਰਤਾ ਨਾਲ ਕੀਤੀ ਗਈ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਦੀ ਪਤਨੀ ਕਿਰਨਪਾਲ ਕੌਰ ਦੇ ਬ੍ਰਹਮਜੀਤ ਸਿੰਘ ਉਰਫ਼ ਪੀਚਾ ਵਾਸੀ ਪਿੰਡ ਕੋਟਲੀ ਕਲਾਂ ਨਾਲ ਨਾਜਾਇਜ਼ ਸਬੰਧ ਸਨ। ਇਸੇ ਗੱਲ ਨੂੰ ਲੈ ਕੇ ਬੀਤੀ ਰਾਤ ਰਾਜਪਾਲ ਸਿੰਘ ਅਤੇ ਉਸ ਦੀ ਪਤਨੀ ਵਿਚਕਾਰ ਤਕਰਾਰ ਹੋਈ ਸੀ।
ਇਸ ਤੋਂ ਬਾਅਦ ਕਿਰਨਪਾਲ ਕੌਰ ਨੇ ਆਪਣੇ ਪ੍ਰੇਮੀ ਬ੍ਰਹਮਜੀਤ ਸਿੰਘ ਨਾਲ ਮਿਲ ਕੇ ਰਾਜਪਾਲ ਸਿੰਘ ਦਾ ਕਤਲ ਕਰ ਦਿੱਤਾ ਅਤੇ ਵਾਰਦਾਤ ਨੂੰ ਛੁਪਾਉਣ ਲਈ ਮਾਮਲੇ ਨੂੰ ਖੁਦਕੁਸ਼ੀ ਦਾ ਰੂਪ ਦਿੰਦਿਆਂ ਗਲ 'ਚ ਰੱਸਾ ਪਾ ਕੇ ਲਾਸ਼ ਨੂੰ ਲਟਕਾ ਦਿੱਤਾ ਜਿਸ ਤੋਂ ਇਹ ਲੱਗੇ ਕਿ ਉਸ ਨੇ ਫਾਹਾ ਲਿਆ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਚਚੇਰੇ ਭਰਾ ਸੱਤਪਾਲ ਸਿੰਘ ਸੋਨੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਤਰੁਨਦੀਪ ਸਿੰਘ ਨੇ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਕਿਰਨਪਾਲ ਕੌਰ ਅਤੇ ਬ੍ਰਹਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਪਾਰਟੀ ਦੀਆਂ ਟੀਮਾਂ ਬਣਾ ਕੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।