Bathinda News : ਮਾਣਹਾਨੀ ਮਾਮਲੇ 'ਚ ਵਧਣਗੀਆਂ ਕੰਗਨਾ ਰਨੌਤ ਦੀਆਂ ਮੁਸ਼ਕਲਾਂ! ਪਾਸਪੋਰਟ ਜ਼ਬਤ ਕਰਨ ਲਈ ਦਾਖਲ ਕੀਤੀ ਅਰਜ਼ੀ ਹੁਣ ਇਸ ਦਿਨ ਹੋਵੇਗੀ ਅਗਲੀ ਸੁਣਵਾਈ
ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਨੌਤ ਖ਼ਿਲਾਫ਼ ਬਜ਼ੁਰਗ ਕਿਸਾਨ ਮਹਿਲਾ ਮਹਿੰਦਰ ਕੌਰ ਨਾਲ ਜੁੜੇ ਮਾਣਹਾਨੀ ਮਾਮਲੇ ਦੀ ਮੰਗਲਵਾਰ ਨੂੰ ਬਠਿੰਡਾ ਦੀ ਅਦਾਲਤ ਵਿੱਚ ਸੁਣਵਾਈ ਹੋਈ।
Publish Date: Tue, 27 Jan 2026 07:17 PM (IST)
Updated Date: Tue, 27 Jan 2026 07:23 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਨੌਤ ਖ਼ਿਲਾਫ਼ ਬਜ਼ੁਰਗ ਕਿਸਾਨ ਮਹਿਲਾ ਮਹਿੰਦਰ ਕੌਰ ਨਾਲ ਜੁੜੇ ਮਾਣਹਾਨੀ ਮਾਮਲੇ ਦੀ ਮੰਗਲਵਾਰ ਨੂੰ ਬਠਿੰਡਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਹ ਮਾਮਲਾ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੋਸ਼ਲ ਮੀਡੀਆ ’ਤੇ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਨਾਲ ਸਬੰਧਤ ਹੈ।
ਸੁਣਵਾਈ ਦੌਰਾਨ ਕੰਗਨਾ ਰਨੌਤ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਨਹੀਂ ਹੋਈ, ਸਗੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਹੈ। ਸੁਣਵਾਈ ਵੇਲੇ ਸ਼ਿਕਾਇਤਕਰਤਾ ਮਹਿੰਦਰ ਕੌਰ ਦੇ ਵਕੀਲ ਵੱਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕੰਗਨਾ ਰਨੌਤ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ ਕੀਤੀ ਗਈ। ਵਕੀਲ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਕੰਗਨਾ ਦੇਸ਼ ਤੋਂ ਬਾਹਰ ਜਾ ਸਕਦੀ ਹੈ, ਜਿਸ ਨਾਲ ਮਾਮਲੇ ਦੀ ਸੁਣਵਾਈ ਪ੍ਰਭਾਵਿਤ ਹੋ ਸਕਦੀ ਹੈ। ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਅਰਜ਼ੀ ’ਤੇ ਫਿਲਹਾਲ ਹੁਕਮ ਸੁਰੱਖਿਅਤ ਰੱਖਿਆ ਹੈ।