Bathinda News : ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
ਬਠਿੰਡਾ-ਤਲਵੰਡੀ ਸਾਬੋ ਰੋਡ ’ਤੇ ਸਥਿਤ ਕੋਟ ਸ਼ਮੀਰ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਸੋਨੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕੋਟ ਸ਼ਮੀਰ ਵਜੋਂ ਹੋਈ ਹੈ।
Publish Date: Sat, 24 Oct 2026 06:26 PM (IST)
Updated Date: Sat, 24 Oct 2026 06:27 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ , ਕੋਟ ਫੱਤਾ : ਬਠਿੰਡਾ-ਤਲਵੰਡੀ ਸਾਬੋ ਰੋਡ ’ਤੇ ਸਥਿਤ ਕੋਟ ਸ਼ਮੀਰ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਸੋਨੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕੋਟ ਸ਼ਮੀਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬਠਿੰਡਾ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਆਲਟੋ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਹਰਪ੍ਰੀਤ ਸਿੰਘ ਸੋਨੀ ਦੀ ਮੌਤ ਹੋ ਗਈ। ਆਲਟੋ ਕਾਰ ਜੋਗਿੰਦਰ ਸਿੰਘ ਸਾਬਕਾ ਐਸ.ਆਈ., ਵਾਸੀ ਬਠਿੰਡਾ ਚਲਾ ਰਹੇ ਸਨ। ਹਾਦਸੇ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਕਾਰ ਚਾਲਕ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਜਾਰੀ ਹੈ।