- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਤਵਾਰ ਦੇਰ ਸ਼ਾਮ ਮੌੜ ਰੋਡ ’ਤੇ ਪਿੰਡ ਮੰਡੀ ਕਲਾਂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਦੋਵਾਂ ਨੂੰ ਨਿੱਜੀ ਵਾਹਨ ਰਾਹੀਂ ਸਿਵਲ ਹਸਪਤਾਲ ਰਾਮਪੁਰਾ ਫੂਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਐਤਵਾਰ ਦੇਰ ਸ਼ਾਮ ਮੌੜ ਰੋਡ ’ਤੇ ਪਿੰਡ ਮੰਡੀ ਕਲਾਂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਦੋਵਾਂ ਨੂੰ ਨਿੱਜੀ ਵਾਹਨ ਰਾਹੀਂ ਸਿਵਲ ਹਸਪਤਾਲ ਰਾਮਪੁਰਾ ਫੂਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕਾਂ ਦੀ ਪਛਾਣ ਪਿੰਡ ਮੰਡੀ ਕਲਾਂ ਵਾਸੀ ਦੀਪਕ ਸਿੰਘ (20) ਪੁੱਤਰ ਭਰਪੂਰ ਸਿੰਘ ਅਤੇ ਅਰਸ਼ਦੀਪ ਸਿੰਘ (45) ਪੁੱਤਰ ਬੋਘੜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਐਤਵਾਰ ਦੇਰ ਸ਼ਾਮ ਮੋਟਰਸਾਈਕਲ ’ਤੇ ਰਾਮਪੁਰਾ ਫੂਲ ਤੋਂ ਆਪਣੇ ਪਿੰਡ ਮੰਡੀ ਕਲਾਂ ਵੱਲ ਜਾ ਰਹੇ ਸਨ। ਪਿੰਡ ਦੇ ਨੇੜੇ ਪਹੁੰਚਣ ’ਤੇ ਉਨ੍ਹਾਂ ਦੇ ਮੋਟਰਸਾਈਕਲ ਦੀ ਇੱਕ ਟਰੱਕ-ਟਰਾਲੇ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਤ ਹੋ ਗਈ।