- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਰਜਨ ਨਗਰ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਇੱਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਘਰ ਵਿੱਚੋਂ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀ। ਮੁੱਢਲੀ ਜਾਂਚ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਦਾ ਖਦਸ਼ਾ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ: ਅਰਜਨ ਨਗਰ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਇੱਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਘਰ ਵਿੱਚੋਂ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀ। ਮੁੱਢਲੀ ਜਾਂਚ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਦਾ ਖਦਸ਼ਾ ਹੈ।
ਪੁਲਿਸ ਨੂੰ ਦਿੱਤੇ ਬਿਆਨ ਵਿੱਚ ਬੀੜ ਤਲਾਬ ਵਾਸੀ ਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਰਘਵੀਰ ਸਿੰਘ ਅਰਜਨ ਨਗਰ ਸਥਿਤ ਆਪਣੇ ਘਰ ਵਿੱਚ ਰਹਿੰਦਾ ਸੀ। ਪਰਿਵਾਰ ਵੱਲੋਂ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਜਦੋਂ ਉਸ ਨਾਲ ਸੰਪਰਕ ਨਾ ਹੋਇਆ ਤਾਂ ਪਰਿਵਾਰਕ ਮੈਂਬਰ ਘਰ ਪਹੁੰਚੇ। ਉੱਥੇ ਰਘਵੀਰ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ।
ਘਟਨਾ ਦੀ ਸੂਚਨਾ ਮਿਲਣ ’ਤੇ ਕੈਨਾਲ ਕਾਲੋਨੀ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਰਵਿੰਦਰ ਕੌਰ ਦੀ ਸ਼ਿਕਾਇਤ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ, ਮੁਲਜ਼ਮਾਂ ਦੀ ਪਛਾਣ ਅਤੇ ਘਟਨਾ ਨਾਲ ਜੁੜੇ ਹੋਰ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।