Bathinda News : ਨੌਜਵਾਨ ਨੇ ਸ਼ਮਸ਼ਾਨ ਘਾਟ 'ਚ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖੁਦਕੁਸ਼ੀ, ਗੁਆਂਢੀਆਂ ਨਾਲ ਹੋਇਆ ਸੀ ਝਗੜਾ
ਜ਼ਿਲ੍ਹੇ ਦੇ ਪਿੰਡ ਘਸੋਖਾਨਾ ਵਿਚ ਗੁਆਂਢੀਆਂ ਨਾਲ ਹੋਏ ਝਗੜੇ ਤੋਂ ਬਾਅਦ ਇਕ ਨੌਜਵਾਨ ਨੇ ਸ਼ਮਸ਼ਾਨ ਘਾਟ ਜਾ ਕੇ ਖੁਦ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਪਛਾਣ ਪਿੰਡ ਦੇ ਸੁਖਦੇਵ ਸਿੰਘ ਵਾਸੀ ਘਸੋਖਾਨਾ (35) ਵਜੋਂ ਹੋਈ ਹੈ।
Publish Date: Sun, 15 Mar 2026 05:31 PM (IST)
Updated Date: Sun, 15 Mar 2026 05:35 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਘਸੋਖਾਨਾ ਵਿਚ ਗੁਆਂਢੀਆਂ ਨਾਲ ਹੋਏ ਝਗੜੇ ਤੋਂ ਬਾਅਦ ਇਕ ਨੌਜਵਾਨ ਨੇ ਸ਼ਮਸ਼ਾਨ ਘਾਟ ਜਾ ਕੇ ਖੁਦ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਪਛਾਣ ਪਿੰਡ ਦੇ ਸੁਖਦੇਵ ਸਿੰਘ ਵਾਸੀ ਘਸੋਖਾਨਾ (35) ਵਜੋਂ ਹੋਈ ਹੈ।
ਥਾਣਾ ਕੋਟਫੱਤਾ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਸੁਖਦੇਵ ਸਿੰਘ ਦਾ ਕਿਸੇ ਗੱਲ ਨੂੰ ਲੈ ਕੇ ਗੁਆਂਢੀਆਂ ਨਾਲ ਝਗੜਾ ਹੋ ਗਿਆ ਸੀ। ਕੁਝ ਸਮੇਂ ਮ੍ਰਿਤਕ ਨੌਜਵਾਨ ਘਰ ਤੋਂ ਚਲਾ ਗਿਆ।
ਦੇਰ ਸ਼ਾਮ ਪਿੰਡ ਵਾਸੀਆਂ ਨੂੰ ਸੂਚਨਾ ਮਿਲੀ ਕਿ ਸ਼ਮਸ਼ਾਨਘਾਟ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ 'ਤੇ ਪਿੰਡ ਵਾਸੀ ਮੌਕੇ 'ਤੇ ਪਹੁੰਚੇ ਅਤੇ ਪਤਾ ਲੱਗਾ ਕਿ ਸੁਖਦੇਵ ਸਿੰਘ ਨੇ ਆਪਣੇ ਲਾਇਸੈਂਸੀ 32 ਬੋਰ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ।
ਸੂਚਨਾ ਮਿਲਣ 'ਤੇ ਥਾਣਾ ਕੋਟਫੱਤਾ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।