- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇੱਕ ਨੌਜਵਾਨ ਦੀ ਹਿਰਾਸਤ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਲੇਰ ਸਿੰਘ ਪੁੱਤਰ ਬਖ਼ਸ਼ੀਸ ਸਿੰਘ ਵਾਸੀ ਪਿੰਡ ਮੁਲਤਾਨੀਆਂ ਵਜੋਂ ਹੋਈ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇੱਕ ਨੌਜਵਾਨ ਦੀ ਹਿਰਾਸਤ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਲੇਰ ਸਿੰਘ ਪੁੱਤਰ ਬਖ਼ਸ਼ੀਸ ਸਿੰਘ ਵਾਸੀ ਪਿੰਡ ਮੁਲਤਾਨੀਆਂ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਨੇ ਪੁਲਿਸ ’ਤੇ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਮ੍ਰਿਤਕ ਦੇ ਪਿਤਾ ਬਖ਼ਸ਼ੀਸ ਸਿੰਘ ਨੇ ਦੱਸਿਆ ਕਿ ਦਲੇਰ ਸਿੰਘ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ ਸੀ। ਬਾਅਦ ਵਿੱਚ ਉਹ ਆਪਣੀ ਮਾਤਾ ਕੁਲਦੀਪ ਕੌਰ ਨੂੰ ਨਾਲ ਲੈ ਕੇ ਹਾਦਸੇ ਵਾਲੀ ਥਾਂ ਤੋਂ ਮੋਟਰਸਾਈਕਲ ਲੈਣ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਉੱਥੇ ਮੌਜੂਦ ਕੁਝ ਲੋਕਾਂ ਨੇ ਬਿਜਲੀ ਦੀਆਂ ਤਾਰਾਂ ਕਾਰ ਵਿੱਚ ਰੱਖ ਦਿੱਤੀਆਂ ਅਤੇ ਮਾਂ-ਪੁੱਤ ’ਤੇ ਤਾਰਾਂ ਚੋਰੀ ਕਰਨ ਦੇ ਦੋਸ਼ ਲਗਾ ਦਿੱਤੇ।
ਪੁਲਿਸ ਨੇ ਕੁੱਟਮਾਰ ਦੇ ਦੋਸ਼ ਨਕਾਰੇ
ਡੀਐਸਪੀ ਬਠਿੰਡਾ ਦਿਹਾਤੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ 13 ਸਤੰਬਰ ਨੂੰ ਪੰਜ ਵਿਅਕਤੀਆਂ ਖ਼ਿਲਾਫ਼ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ ਅਤੇ ਤਿੰਨ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਸਨ। ਮੁਲਜ਼ਮਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਦੇਰ ਰਾਤ ਦਲੇਰ ਸਿੰਘ ਦੀ ਤਬੀਅਤ ਵਿਗੜੀ, ਜਿਸ ਨੂੰ ਪਹਿਲਾਂ ਸੰਗਤ ਮੰਡੀ ਅਤੇ ਫਿਰ ਬਠਿੰਡਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।