- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੇ ਪਰਸਰਾਮ ਨਗਰ ਦੀ ਗਲੀ ਨੰਬਰ 29 ’ਚ 32 ਸਾਲਾ ਰਮੇਸ਼ ਕੁਮਾਰ ਦੀ ਲਾਸ਼ ਮਿਲੀ। ਨੌਜਵਾਨ ਸੜਕ ’ਤੇ ਬੇਹੋਸ਼ ਪਿਆ ਸੀ ਅਤੇ ਉਸ ਦੀ ਬਾਂਹ ’ਚ ਟੀਕਾ ਲੱਗਾ ਹੋਇਆ ਸੀ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਦੇ ਪਰਸਰਾਮ ਨਗਰ ਦੀ ਗਲੀ ਨੰਬਰ 29 ’ਚ 32 ਸਾਲਾ ਰਮੇਸ਼ ਕੁਮਾਰ ਦੀ ਲਾਸ਼ ਮਿਲੀ। ਨੌਜਵਾਨ ਸੜਕ ’ਤੇ ਬੇਹੋਸ਼ ਪਿਆ ਸੀ ਅਤੇ ਉਸ ਦੀ ਬਾਂਹ ’ਚ ਟੀਕਾ ਲੱਗਾ ਹੋਇਆ ਸੀ। ਮੁੱਢਲੀ ਜਾਣਕਾਰੀ ਅਨੁਸਾਰ, ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਹੋਣ ਦਾ ਸ਼ੱਕ ਹੈ, ਹਾਲਾਂਕਿ ਇਸ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੋਵੇਗੀ।
ਸੂਚਨਾ ਮਿਲਣ ’ਤੇ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਲੰਟੀਅਰ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ। ਜਾਂਚ ਦੌਰਾਨ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਮੌਕੇ ਨੇੜੇ ਉਸ ਦਾ ਮੋਟਰਸਾਈਕਲ ਵੀ ਖੜ੍ਹਾ ਮਿਲਿਆ। ਪੁਲਿਸ ਨੂੰ ਸੂਚਿਤ ਕਰਨ ਮਗਰੋਂ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ।ਰਮੇਸ਼ ਕੁਮਾਰ ਵਿਆਹਿਆ ਹੋਇਆ ਸੀ ਅਤੇ ਪਰਸਰਾਮ ਨਗਰ ਦਾ ਰਹਿਣ ਵਾਲਾ ਸੀ।
ਘਟਨਾ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ’ਚ ਨਾਕਾਮੀ ਲਈ ਜਵਾਬਦੇਹੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।