ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ: ਨਾਕੇਬੰਦੀ ਦੌਰਾਨ ਦੇਸੀ ਪਿਸਤੌਲ ਤੇ ਕਾਰਤੂਸ ਸਮੇਤ ਨੌਜਵਾਨ ਗ੍ਰਿਫ਼ਤਾਰ
ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਦੇਸੀ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਲਜ਼ਮ ਕੋਲੋਂ ਇਹ ਪੁੱਛ ਗਿੱਛ ਕਰ ਰਹੀ ਹੈ ਕਿ ਉਸਨੇ ਇਹ ਪਿਸਤੌਲ ਕਿੱਥੋਂ ਖਰੀਦ ਕੇ ਲਿਆਂਦਾ ਸੀ ਅਤੇ ਕਿਸ ਕੰਮ ਲਈ ਵਰਤਿਆ ਜਾਣਾ ਸੀ।
Publish Date: Thu, 16 Apr 2026 11:05 AM (IST)
Updated Date: Thu, 16 Apr 2026 11:08 AM (IST)
ਸੀਨੀਅਰ ਸਟਾਫ ਰਿਪੋਰਟਰ, ਬਠਿੰਡਾ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਦੇਸੀ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਲਜ਼ਮ ਕੋਲੋਂ ਇਹ ਪੁੱਛ ਗਿੱਛ ਕਰ ਰਹੀ ਹੈ ਕਿ ਉਸਨੇ ਇਹ ਪਿਸਤੌਲ ਕਿੱਥੋਂ ਖਰੀਦ ਕੇ ਲਿਆਂਦਾ ਸੀ ਅਤੇ ਕਿਸ ਕੰਮ ਲਈ ਵਰਤਿਆ ਜਾਣਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਪਿੰਡ ਚੌਕੇ ਸੂਏ ਦੇ ਪੁਲ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 355 ਬੋਲ ਦੇਸੀ ਕੱਟਾ ਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ਤੇ ਗ੍ਰਿਫਤਾਰ ਕਰ ਲਿਆ ਜਿਸ ਦੀ ਪਹਿਛਾਣ ਪਰਮਦੀਪ ਸਿੰਘ ਬਾਸੀ ਪਿੰਡ ਭੂੰਦੜ ਵੱਲੋਂ ਹੋਈ ਹੈ। ਸਹਾਇਕ ਥਾਣੇਦਾਰ ਦੇਸ਼ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਉਸ ਤੋਂ ਹੋਰ ਕੁਝ ਵਿੱਚ ਕੀਤੀ ਜਾ ਸਕੇ।