- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਪਕ ਬਾਂਸਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਸੁਖਪਾਲ ਸਿੰਘ ਖਹਿਰਾ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਦੀਪਕ ਬਾਂਸਲ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਸਨ ਅਤੇ ਉਨ੍ਹਾਂ ਨੇ ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਠਿੰਡਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਅਤੇ ਪਾਰਟੀ ਦੇ ਸਾਬਕਾ ਲੋਕ ਸਭਾ ਇੰਚਾਰਜ ਦੀਪਕ ਬਾਂਸਲ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਬਠਿੰਡਾ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।
ਦੀਪਕ ਬਾਂਸਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਸੁਖਪਾਲ ਸਿੰਘ ਖਹਿਰਾ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਦੀਪਕ ਬਾਂਸਲ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਸਨ ਅਤੇ ਉਨ੍ਹਾਂ ਨੇ ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਅਧੀਨ ਪੈਂਦੀਆਂ ਪੰਜ ਵਿਧਾਨ ਸਭਾ ਸੀਟਾਂ ਜਿੱਤੀਆਂ ਸਨ। ਉਹ ਖ਼ੁਦ ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੇ ਮੁਕਾਬਲੇ ਥੋੜ੍ਹੀਆਂ ਵੋਟਾਂ ਦੇ ਫ਼ਰਕ ਨਾਲ ਚੋਣ ਹਾਰ ਗਏ ਸਨ।
ਦੀਪਕ ਬਾਂਸਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਸ ਵਿਚਾਰਧਾਰਾ ਅਤੇ ਉਦੇਸ਼ਾਂ ਨੂੰ ਲੈ ਕੇ ਹੋਂਦ ਵਿੱਚ ਆਈ ਸੀ, ਸਮੇਂ ਦੇ ਨਾਲ ਪਾਰਟੀ ਆਪਣੇ ਉਨ੍ਹਾਂ ਵਿਚਾਰਾਂ ਤੋਂ ਦੂਰ ਹੁੰਦੀ ਮਹਿਸੂਸ ਹੋਣ ਕਾਰਨ ਉਨ੍ਹਾਂ ਨੇ ਪਾਰਟੀ ਤੋਂ ਕਿਨਾਰਾ ਕਰਨ ਦਾ ਫ਼ੈਸਲਾ ਲਿਆ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਵੀ ਇਸੇ ਵਿਚਾਰਧਾਰਕ ਵਖਰੇਵੇਂ ਦੇ ਮੱਦੇਨਜ਼ਰ ਲਿਆ ਹੈ।
ਜ਼ਿਕਰਯੋਗ ਹੈ ਕਿ ਦੀਪਕ ਬਾਂਸਲ ਇੱਕ ਪੜ੍ਹੇ-ਲਿਖੇ ਨੌਜਵਾਨ ਆਗੂ ਵਜੋਂ ਬਠਿੰਡਾ ਸ਼ਹਿਰੀ ਹਲਕੇ ਵਿੱਚ ਸਰਗਰਮ ਰਹੇ ਹਨ। ਉਹ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸਮੇਂ-ਸਮੇਂ ’ਤੇ ਆਪਣੀ ਆਵਾਜ਼ ਬੁਲੰਦ ਕਰਦੇ ਰਹੇ ਹਨ। ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਬਠਿੰਡਾ ਦੀ ਸਥਾਨਕ ਸਿਆਸਤ ਵਿੱਚ ਇੱਕ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।