- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਅਣਪਛਾਤੇ ਚੋਰਾਂ ਦੀ ਪਛਾਣ ਅਤੇ ਭਾਲ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ। ਬਠਿੰਡਾ ਦੇ ਪਿੰਡ ਦਿਓਨ ਸਥਿਤ ਵਾਲਮੀਕਿ ਮੰਦਰ ਵਿੱਚ ਅਣਪਛਾਤੇ ਚੋਰਾਂ ਵੱਲੋਂ ਗੋਲਕ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰਦਿਆਂ ਅਣਪਛਾਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਚੋਰ ਅੱਠ ਅਤੇ ਨੌਂ ਸਤੰਬਰ ਦੀ ਦਰਮਿਆਨੀ ਰਾਤ ਨੂੰ ਵਾਲਮੀਕਿ ਮੰਦਰ ਵਿੱਚ ਦਾਖਲ ਹੋਏ।
ਇਸ ਦੌਰਾਨ ਉਨ੍ਹਾਂ ਨੇ ਮੰਦਰ ਵਿੱਚ ਰੱਖੀ ਗੋਲਕ ਨੂੰ ਤੋੜ ਦਿੱਤਾ ਅਤੇ ਉਸ ਵਿੱਚ ਪਈ ਨਕਦੀ ਲੈ ਕੇ ਫਰਾਰ ਹੋ ਗਏ। ਮੰਦਰ ਪ੍ਰਬੰਧਕਾਂ ਮੁਤਾਬਕ ਚੋਰ ਗੋਲਕ ਵਿੱਚੋਂ ਕਰੀਬ 2000 ਤੋਂ 2200 ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ। ਚੋਰੀ ਦੀ ਇਹ ਰਕਮ ਮੰਦਰ ਵਿੱਚ ਸ਼ਰਧਾਲੂਆਂ ਵੱਲੋਂ ਚੜ੍ਹਾਈ ਗਈ ਸੀ। ਚੋਰੀ ਦੀ ਘਟਨਾ ਦਾ ਪਤਾ ਮੰਦਰ ਪ੍ਰਬੰਧਕਾਂ ਨੂੰ ਅੱਜ ਸਵੇਰੇ ਲੱਗਾ। ਮੰਦਰ ਵਿੱਚ ਗੋਲਕ ਟੁੱਟੀ ਹੋਈ ਦੇਖ ਕੇ ਉਨ੍ਹਾਂ ਨੇ ਤੁਰੰਤ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਅਣਪਛਾਤੇ ਚੋਰਾਂ ਦੀ ਪਛਾਣ ਅਤੇ ਭਾਲ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।