- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਸ ਗੱਲ ਇਹ ਹੈ ਕਿ ਬਲਜੀਤ ਕੌਰ ਇਸ ਟੀਮ ਵਿੱਚ ਸ਼ਾਮਲ ਹੋਣ ਵਾਲੀ ਪੰਜਾਬ ਦੀ ਇਕਲੌਤੀ ਮਹਿਲਾ ਹਾਕੀ ਖਿਡਾਰਨ ਹੈ। ਉਸ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਦੇ ਸਦਕਾ ਰਾਸ਼ਟਰੀ ਪੱਧਰ 'ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਹੁਣ ਉਹ ਏਸ਼ੀਆ ਦੇ ਸਭ ਤੋਂ ਵੱਡੇ ਖੇਡ ਮੰਚ 'ਤੇ ਭਾਰਤ ਦੀ ਨੁਮਾਇੰਦਗੀ ਕਰੇਗੀ, ਜੋ ਹਰ ਖਿਡਾਰੀ ਲਈ ਮਾਣ ਵਾਲੀ ਉਪਲਬਧੀ ਹੁੰਦੀ ਹੈ। ਉਸ ਦੀ ਚੋਣ ਨਾਲ ਨੌਜਵਾਨ ਖਿਡਾਰੀਆਂ ਵਿੱਚ ਵੀ ਨਵਾਂ ਉਤਸ਼ਾਹ ਪੈਦਾ ਹੋਇਆ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਉੱਘੀ ਹਾਕੀ ਖਿਡਾਰਨ ਬਲਜੀਤ ਕੌਰ ਦੀ ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਚੋਣ ਹੋਈ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਨਾ ਸਿਰਫ਼ ਕਾਲਜ ਸਗੋਂ ਬਠਿੰਡਾ ਅਤੇ ਪੰਜਾਬ ਦਾ ਮਾਣ ਵਧਿਆ ਹੈ। ਖਾਸ ਗੱਲ ਇਹ ਹੈ ਕਿ ਬਲਜੀਤ ਕੌਰ ਇਸ ਟੀਮ ਵਿੱਚ ਸ਼ਾਮਲ ਹੋਣ ਵਾਲੀ ਪੰਜਾਬ ਦੀ ਇਕਲੌਤੀ ਮਹਿਲਾ ਹਾਕੀ ਖਿਡਾਰਨ ਹੈ। ਉਸ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਦੇ ਸਦਕਾ ਰਾਸ਼ਟਰੀ ਪੱਧਰ 'ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਹੁਣ ਉਹ ਏਸ਼ੀਆ ਦੇ ਸਭ ਤੋਂ ਵੱਡੇ ਖੇਡ ਮੰਚ 'ਤੇ ਭਾਰਤ ਦੀ ਨੁਮਾਇੰਦਗੀ ਕਰੇਗੀ, ਜੋ ਹਰ ਖਿਡਾਰੀ ਲਈ ਮਾਣ ਵਾਲੀ ਉਪਲਬਧੀ ਹੁੰਦੀ ਹੈ। ਉਸ ਦੀ ਚੋਣ ਨਾਲ ਨੌਜਵਾਨ ਖਿਡਾਰੀਆਂ ਵਿੱਚ ਵੀ ਨਵਾਂ ਉਤਸ਼ਾਹ ਪੈਦਾ ਹੋਇਆ ਹੈ।
ਇਸ ਮੌਕੇ ਡੀਏਵੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਬਲਜੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪਲ ਕਾਲਜ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਲਜੀਤ ਨੇ ਸਾਬਤ ਕਰ ਦਿੱਤਾ ਹੈ ਕਿ ਮਿਹਨਤ, ਸਮਰਪਣ ਅਤੇ ਦ੍ਰਿੜ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਲਜੀਤ ਦੀ ਇਹ ਪ੍ਰਾਪਤੀ ਕਾਲਜ ਦੇ ਮੌਜੂਦਾ ਅਤੇ ਭਵਿੱਖ ਦੇ ਵਿਦਿਆਰਥੀਆਂ ਲਈ ਪ੍ਰੇਰਣਾ ਬਣੇਗੀ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ, ਪ੍ਰੋ. ਨਿਰਮਲ ਸਿੰਘ, ਪ੍ਰੋ. ਲਵਪ੍ਰੀਤ ਕੌਰ ਅਤੇ ਪ੍ਰੋ. ਅਜੇ ਵਾਲੀਆ ਨੇ ਵੀ ਖਿਡਾਰਨ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਭਾਗ ਦੀ ਮਿਹਨਤ ਅਤੇ ਯੋਜਨਾਬੱਧ ਸਿਖਲਾਈ ਨੇ ਕਾਲਜ ਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਹਾਕੀ ਕੋਚ ਰਾਜਵੰਤ ਸਿੰਘ ਅਤੇ ਕਬੱਡੀ ਕੋਚ ਪ੍ਰੋ. ਮਦਨ ਲਾਲ ਦੇ ਯੋਗਦਾਨ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਮਰਪਿਤ ਕੋਚ ਹੀ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰ ਕੇ ਉਨ੍ਹਾਂ ਨੂੰ ਦੇਸ਼ ਲਈ ਮੈਡਲ ਜਿੱਤਣ ਦੇ ਯੋਗ ਬਣਾਉਂਦੇ ਹਨ। ਬਲਜੀਤ ਕੌਰ ਦੀ ਇਹ ਸਫ਼ਲਤਾ ਬਠਿੰਡਾ ਅਤੇ ਪੰਜਾਬ ਦੀਆਂ ਧੀਆਂ ਲਈ ਇੱਕ ਨਵੀਂ ਪ੍ਰੇਰਣਾ ਬਣ ਕੇ ਉਭਰੀ ਹੈ। ਉਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਪ੍ਰਤਿਭਾ ਨੂੰ ਸਹੀ ਦਿਸ਼ਾ, ਮਿਹਨਤ ਅਤੇ ਮੌਕੇ ਮਿਲਣ ਤਾਂ ਛੋਟੇ ਸ਼ਹਿਰਾਂ ਦੇ ਖਿਡਾਰੀ ਵੀ ਅੰਤਰਰਾਸ਼ਟਰੀ ਮੰਚ 'ਤੇ ਦੇਸ਼ ਦਾ ਮਾਣ ਵਧਾ ਸਕਦੇ ਹਨ। ਹੁਣ ਸਮੁੱਚੇ ਇਲਾਕੇ ਦੀਆਂ ਨਜ਼ਰਾਂ ਏਸ਼ੀਆਈ ਖੇਡਾਂ 'ਤੇ ਟਿਕੀਆਂ ਹਨ, ਜਿੱਥੇ ਹਰ ਕਿਸੇ ਨੂੰ ਉਮੀਦ ਹੈ ਕਿ ਬਲਜੀਤ ਕੌਰ ਭਾਰਤੀ ਟੀਮ ਲਈ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਤਿਰੰਗਾ ਹੋਰ ਉੱਚਾ ਲਹਿਰਾਏਗੀ।