ਬੀ.ਕਾਮ ਸਮੈਸਟਰ-ਚੌਥਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਬੀ.ਕਾਮ ਸਮੈਸਟਰ-ਚੌਥਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ
Publish Date: Thu, 19 Nov 2026 05:49 PM (IST)
Updated Date: Thu, 19 Nov 2026 05:51 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਦੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਬੀ.ਕਾਮ. ਸਮੈਸਟਰ-ਚੌਥਾ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਮਾਣ ਵਧਾਇਆ ਹੈ। ਨਤੀਜਿਆਂ ਅਨੁਸਾਰ ਵਿਦਿਆਰਥਣ ਪ੍ਰਭਜੋਤ ਕੌਰ ਨੇ 9.09 ਐੱਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਮਨਜਿੰਦਰ ਕੌਰ ਅਤੇ ਦਿਲਪ੍ਰੀਤ ਕੌਰ ਨੇ 9.00 ਐੱਸ.ਜੀ.ਪੀ.ਏ. ਅੰਕਾਂ ਨਾਲ ਸਾਂਝੇ ਤੌਰ ਤੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸੁਖਪ੍ਰੀਤ ਕੌਰ ਨੇ 8.87 ਐੱਸ.ਜੀ.ਪੀ.ਏ. ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਤੇ ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਉਨ੍ਹਾਂ ਦੀ ਲਗਨ, ਅਣਥੱਕ ਮਿਹਨਤ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥਣਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਅਤੇ ਅਕਾਦਮਿਕ ਉੱਨਤੀ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥਣਾਂ ਦੀ ਪ੍ਰਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।