ਭਗਵੰਤ ਮਾਨ ਸਰਕਾਰ ਦੇ ਕੰਮ ਸ਼ਲਾਘਾਯੋਗ : ਕੁਲਵੰਤ ਸਿੰਘ ਭਗਵੰਤ ਮਾਨ ਸਰਕਾਰ ਦੇ ਕੰਮ ਸ਼ਲਾਘਾਯੋਗ: ਕੁਲਵੰਤ ਸਿੰਘ
Publish Date: Wed, 09 Sep 2026 06:28 PM (IST)
Updated Date: Thu, 10 Sep 2026 04:02 AM (IST)
ਫੋਟੋ : 21 ਕੈਪਸਨ:- ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕਿਸਾਨ ਵਿੰਗ ਦੇ ਬਲਾਕ ਕੋਆਰਡੀਨੇਟਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੋਕਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਅਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਸੂਬਾ ਤਰੱਕੀ ਦੀ ਰਾਹ ’ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਕੇ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ ਅਤੇ ਕਿਸਾਨੀ ਦੇ ਖੇਤਰ ਵਿੱਚ ਕਈ ਅਹਿਮ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ, ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਬਿਜਲੀ ਖਪਤਕਾਰਾਂ ਨੂੰ ਮਿਲ ਰਹੀ ਰਾਹਤ ਨੇ ਆਮ ਪਰਿਵਾਰਾਂ ਨੂੰ ਵੱਡੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਯਤਨਸ਼ੀਲ ਹੈ। ਲੋਕ ਮਿਲਣੀਆਂ ਅਤੇ ਜਨਤਕ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਮਿਲ ਰਿਹਾ ਹੈ। ਕੁਲਵੰਤ ਸਿੰਘ ਨੇ ਪਾਰਟੀ ਵਰਕਰਾਂ ਨੂੰ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ‘ਆਪ’ ਲੋਕਹਿੱਤ ਅਤੇ ਪੰਜਾਬ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ।