
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

7 ਸਤੰਬਰ ਨੂੰ ਮਹਿਰਾਜ ਪੁੱਜਣਗੇ ਭਗਵੰਤ ਮਾਨ: ਬਲਕਾਰ ਸਿੱਧੂ

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ,
ਰਾਮਪੁਰਾ ਫੂਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਸਤੰਬਰ ਦਿਨ ਸੋਮਵਾਰ ਨੂੰ ਪਿੰਡ ਮਹਿਰਾਜ ਵਿਖੇ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਨਾਲ ਲੋਕ ਮਿਲਣੀ ਕਰਨ ਲਈ ਪਹੁੰਚ ਰਹੇ ਹਨ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਹਲਕੇ ਦੇ ਲੋਕ ਲੰਮੇ ਸਮੇਂ ਤੋਂ ਮੁੱਖ ਮੰਤਰੀ ਦੀ ਲੋਕ ਮਿਲਣੀ ਦੀ ਉਡੀਕ ਕਰ ਰਹੇ ਸਨ। ਹਲਕਾ ਵਾਸੀਆਂ ਦੀ ਬੇਨਤੀ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਰਨ ਲਈ 7 ਸਤੰਬਰ ਦਾ ਸਮਾਂ ਦਿੱਤਾ ਹੈ।
ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਲੋਕ ਮਿਲਣੀ ਲਈ ਪਿੰਡ ਮਹਿਰਾਜ ਦੀ ਚੋਣ ਹੋਣਾ ਉਨ੍ਹਾਂ ਲਈ ਵੀ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਮਹਿਰਾਜ ਉਨ੍ਹਾਂ ਦੇ ਪੁਰਖਿਆਂ ਦਾ ਪਿੰਡ ਹੈ। ਉਨ੍ਹਾਂ ਕਿਹਾ ਕਿ ਕਿ ਭਾਵੇਂ ਲੋਕ ਮਿਲਣੀ ਮਹਿਰਾਜ ਵਿਖੇ ਰੱਖੀ ਗਈ ਹੈ, ਪਰ ਇਹ ਸਮੁੱਚੇ ਹਲਕਾ ਰਾਮਪੁਰਾ ਫੂਲ ਦੀ ਲੋਕ ਮਿਲਣੀ ਹੋਵੇਗੀ। ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਲੋਕ ਇਸ ਮੌਕੇ ਮੁੱਖ ਮੰਤਰੀ ਨਾਲ ਰੂਬਰੂ ਹੋ ਸਕਣਗੇ।
ਉਨ੍ਹਾਂ ਸਮੂਹ ਪਾਰਟੀ ਅਹੁਦੇਦਾਰਾਂ, ਵਲੰਟੀਅਰਾਂ ਅਤੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਿੱਘਾ ਅਤੇ ਸ਼ਾਨਦਾਰ ਸਵਾਗਤ ਕਰਨ ਅਤੇ ਲੋਕ ਮਿਲਣੀ ਨੂੰ ਯਾਦਗਾਰ ਬਣਾਉਣ।