ਭਾਰਤ ਵਿਕਾਸ ਪ੍ਰੀਸ਼ਦ ਨੇ ਰਾਸ਼ਟਰੀ ਗਰੁੱਪ ਗੀਤ ਪ੍ਰਤੀਯੋਗਤਾ ਕਰਵਾਈ ਭਾਰਤ ਵਿਕਾਸ ਪ੍ਰੀਸ਼ਦ ਨੇ ਰਾਸ਼ਟਰੀ ਗਰੁੱਪ ਗੀਤ ਪ੍ਰਤੀਯੋਗਤਾ ਕਰਵਾਈ
Publish Date: Sun, 18 Oct 2026 04:47 PM (IST)
Updated Date: Sun, 18 Oct 2026 04:48 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਭਾਰਤ ਵਿਕਾਸ ਪ੍ਰੀਸ਼ਦ ਸਵਾਮੀ ਵਿਵੇਕਾਨੰਦ ਬ੍ਰਾਂਚ ਬਠਿੰਡਾ ਵੱਲੋਂ ਸਥਾਨਿਕ ਟੀਚਰਜ਼ ਹੋਮ ਵਿਖੇ ਕਰਵਾਏ ਗਏ ਰਾਸ਼ਟਰੀ ਗਰੁੱਪ ਸੌਂਗ (ਸਮੂਹ ਗਾਨ) ਹਿੰਦੀ ਅਤੇ ਸੰਸਕ੍ਰਿਤ ਪ੍ਰਤੀਯੋਗਤਾ ਵਿੱਚ ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ। ਇਸ ਪ੍ਰਤੀਯੋਗਤਾ ਵਿੱਚ ਵੱਖ-ਵੱਖ ਨਾਮਵਰ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਦੇਸ਼ ਭਗਤੀ ਦੇ ਗੀਤਾਂ ਨਾਲ ਸਾਰਿਆਂ ਦਾ ਮਨ ਮੋਹ ਲਿਆ। ਇਸ ਪ੍ਰਤੀਯੋਗਤਾ ਵਿਚ ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੀ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਆਪਣਾਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਬੜੇ ਹੀ ਸੁਰੀਲੇ ਅੰਦਾਜ਼ ਵਿਚ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ, ਜਿਸ ਦੀ ਜੱਜ ਸਾਹਿਬਾਨ ਅਤੇ ਦਰਸ਼ਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਗਈ। ਟੀਮ ਨੂੰ ਪ੍ਰੀਸ਼ਦ ਵੱਲੋਂ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਸੰਗੀਤ ਅਧਿਆਪਕ ਸੁਖਮੰਦਰ ਸਿੰਘ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸੰਗੀਤ ਬੱਚੇ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੂਜਾ ਸਥਾਨ ਪ੍ਰਾਪਤ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ ਤੇ ਅਸੀਂ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਲਗਾਤਾਰ ਮਿਹਨਤ ਕਰਾਂਗੇ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।