ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਸ਼ੁਰੂ, ਖਰੀਦ ਨਾ ਸ਼ੁਰੂ ਹੋਣ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਦਾਣਾ ਮੰਡੀ ਵਿੱਚ ਕਿਸਾਨ ਪਿਛਲੇ 10-10 ਦਿਨ ਤੋਂ ਫਸਲ ਵੇਚਣ ਲਈ ਖੱਜਲ ਖੁਆਰ ਹੋ ਰਹੇ ਹਨ ਪਰ ਅਜੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ।
Publish Date: Thu, 16 Apr 2026 01:46 PM (IST)
Updated Date: Thu, 16 Apr 2026 01:48 PM (IST)
ਸੀਨੀਅਰ ਸਟਾਫ ਰਿਪੋਰਟਰ, ਬਠਿੰਡਾ: ਕਣਕ ਦੀ ਖਰੀਦ ਸ਼ੁਰੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਡੀਸੀ ਦਫਤਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਦਾਣਾ ਮੰਡੀ ਵਿੱਚ ਕਿਸਾਨ ਪਿਛਲੇ 10-10 ਦਿਨ ਤੋਂ ਫਸਲ ਵੇਚਣ ਲਈ ਖੱਜਲ ਖੁਆਰ ਹੋ ਰਹੇ ਹਨ ਪਰ ਅਜੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਸਰਕਾਰੀ ਖਰੀਦ ਸ਼ੁਰੂ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।