ਪਰਮਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ’ਚ ਭੁੱਚੋ ਮੰਡੀ ਮੁਕੰਮਲ ਬੰਦ ਪਰਮਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ’ਚ ਭੁੱਚੋ ਮੰਡੀ ਮੁਕੰਮਲ ਬੰਦ
Publish Date: Thu, 15 Oct 2026 04:05 PM (IST)
Updated Date: Thu, 15 Oct 2026 04:06 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਮਾਨਸਾ ਦੇ ਮੈਡੀਕਲ ਵਿਖੇ ਪਰਮਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਤੋਂ ਬਾਅਦ ਲੋਕਾਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਝੋਟੇ ਨੂੰ ਇਨਸਾਫ ਦਿਵਾਉਣ ਲਈ ਬਣੀ ਸੰਘਰਸ਼ ਕਮੇਟੀ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭੁੱਚੋ ਮੰਡੀ ਵਿਖੇ ਪੂੁੂਨਰ ਸਮਰਥਨ ਮਿਲਿਆ। ਇਸ ਦੌਰਾਨ ਸ਼ਹਿਰ ਦੀਆਂ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰਹੇ। ਬੰਦ ਦਾ ਸਮਰਥਨ ਕਰਨ ਵਾਲੇ ਲੋਕਾਂ ਨੇ ਕਿਹਾ ਕਿ ਉਹ ਪਰਮਿੰਦਰ ਸਿੰਘ ਦੀ ਹੱਤਿਆ ਦੇ ਵਿਰੋਧ ਵਿੱਚ ਸੰਘਰਸ਼ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਨਾਲ ਸਹਿਮਤ ਹਨ। ਇਸੇ ਕਾਰਨ ਉਨ੍ਹਾਂ ਨੇ ਆਪਣੇ ਕਾਰੋਬਾਰ ਬੰਦ ਰੱਖ ਕੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ। ਪੰਜਾਬ ਦੀ ਫੋਟੋਗ੍ਰਾਫਰ ਯੂਨੀਅਨ ਵੱਲੋਂ ਮਿਲਿਆ ਪੰਜਾਬ ਬੰਦ ਦਾ ਪੂਰਨ ਸਮਰਥਨ ਫੋਟੋਗ੍ਰਾਫਰਾਂ ਦੀ ਪੰਜਾਬ ਪੱਧਰੀ ਯੂਨੀਅਨ ਦੀ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਰਜਿ. ਪੰਜਾਬ ਵੱਲੋਂ ਪੰਜਾਬ ਬੰਦ ਦਾ ਸਮਰਥਨ ਕੀਤਾ ਗਿਆ। ਇਸ ਸਬੰਧੀ ਸਥਾਨਕ ਇਕਾਈ ਦੇ ਪ੍ਰਧਾਨ ਹਰਮੇਲ ਸਿੰਘ ਅਤੇ ਵਾਈਸ ਪ੍ਰਧਾਨ ਗਿਆਨ ਦੀਪ ਬਬਲਾ ਨੇ ਦੱਸਿਆ ਕਿ ਉਹਨਾਂ ਦੀ ਸੂਬਾ ਕਮੇਟੀ ਵੱਲੋਂ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਮੈਸੇਜ ਪਾ ਕੇ ਹਦਾਇਤ ਗਈ ਸੀ ਕਿ ਪੰਜਾਬ ਬੰਦ ਦੇ ਸੱਦੇ ਨੂੰ ਮੁੱਖ ਰੱਖਦੇ ਹੋਏ, ਜਥੇਬੰਦੀ ਵੱਲੋਂ ਇਸ ਦਾ ਪੂਰਨ ਤੌਰ ਤੇ ਸ਼ਾਂਤਮਈ ਸਮਰਥਨ ਕਰਨ। ਆਪਸੀ ਭਾਈਚਾਰੇ ਅਤੇ ਏਕਤਾ ਨੂੰ ਕਾਇਮ ਰੱਖਦੇ ਹੋਏ, ਸਮੂਹ ਵੀਰ ਆਪਣਾ ਕੰਮਕਾਜ ਦੁਕਾਨਾਂ ਸਟੂਡੀਓ ਬੰਦ ਰੱਖ ਕੇ ਇਸ ਸ਼ਾਂਤਮਈ ਸੱਦੇ ਵਿੱਚ ਆਪਣਾ ਸਹਿਯੋਗ ਪਾਉਣ। ਇਸੇ ਤਹਿਤ ਅੱਜ ਭੁੱਚੋ ਮੰਡੀ ਵਿਖੇ ਫੋਟੋਗ੍ਰਾਫਰ ਵੀਰਾ ਦੀਆਂ ਦੁਕਾਨਾਂ ਬੰਦ ਰਹੀਆਂ।