ਕੋਟਲੀ ਖੁਰਦ ਦੀ ਸੱਥ ’ਚ ਬਜ਼ੁਰਗਾਂ ਨੂੰ ਮਿਲੇ ਭੁਪਿੰਦਰ ਸਿੰਘ ਗੋਰਾ ਭੁਪਿੰਦਰ ਸਿੰਘ ਗੋਰਾ ਨੇ ਕੋਟਲੀ ਖੁਰਦ ਦੀ ਸੱਥ ਵਿਚ ਬਜ਼ੁਰਗਾਂ ਨਾਲ ਕੀਤੀ ਮੁਲਾਕਾਤ
Publish Date: Thu, 20 Aug 2026 05:03 PM (IST)
Updated Date: Fri, 21 Aug 2026 04:01 AM (IST)
ਫੋਟੋ : 24 ਕੈਪਸਨ :- ਭੁਪਿੰਦਰ ਸਿੰਘ ਗੋਰਾ ਕੋਟਲੀ ਖੁਰਦ ਦੀ ਸੱਥ ਵਿਚ ਪਹੁੰਚ ਕੇ ਬਜ਼ੁਰਗਾਂ ਨਾਲ ਗੱਲਬਾਤ ਕਰਦੇ ਹੋਏ ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ : ‘ਵਿਰਸਾ ਪਿੰਡਾਂ ਦੀਆਂ ਸੱਥਾਂ’ ਪ੍ਰੋਗਰਾਮ ਤਹਿਤ 15 ਅਗਸਤ ਸੁਤੰਤਰਤਾ ਦਿਵਸ ਮੌਕੇ ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਗੋਰਾ ਨੇ ਪਿੰਡ ਕੋਟਲੀ ਖੁਰਦ ਦੀ ਸੱਥ ’ਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੱਥ ਵਿਚ ਬੈਠੇ ਪਿੰਡ ਦੇ ਬਜ਼ੁਰਗਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਹਲਕੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਭੁਪਿੰਦਰ ਸਿੰਘ ਗੋਰਾ ਨੇ ਕਿਹਾ ਕਿ ਪਿੰਡਾਂ ਦੀਆਂ ਸੱਥਾਂ ਪੰਜਾਬੀ ਵਿਰਸੇ ਦਾ ਅਹਿਮ ਹਿੱਸਾ ਹਨ, ਜਿੱਥੇ ਲੋਕ ਆਪਸੀ ਸਾਂਝ ਨਾਲ ਬੈਠ ਕੇ ਸਮਾਜਿਕ ਅਤੇ ਪਿੰਡ ਪੱਧਰੀ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸੱਥਾਂ ਵਿਚ ਬੈਠੇ ਬਜ਼ੁਰਗਾਂ ਕੋਲ ਪਿੰਡਾਂ ਦੇ ਤਜਰਬੇ ਅਤੇ ਸਮਾਜ ਨਾਲ ਜੁੜੀਆਂ ਮਹੱਤਵਪੂਰਨ ਜਾਣਕਾਰੀਆਂ ਦਾ ਖਜ਼ਾਨਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਬਜ਼ੁਰਗਾਂ ਵੱਲੋਂ ਦੱਸੀਆਂ ਗਈਆਂ ਹਲਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਉਨ੍ਹਾਂ ਦੀ ਮੁੱਢਲੀ ਤਰਜੀਹ ਹੈ। ਇਸ ਮੌਕੇ ਪਰਮਜੀਤ ਸਿੰਘ ਸੰਮੀ ਜ਼ੈਲਦਾਰ ਐੱਮਸੀ ਮੌੜ, ਲਛਮਣ ਸਿੰਘ ਸਰਪੰਚ, ਮਨਪ੍ਰੀਤ ਸਿੰਘ ਭੈਣੀ, ਮੁਖਤਿਆਰ ਸਿੰਘ ਸਾਬਕਾ ਸਰਪੰਚ, ਗੁਰਤੇਜ ਸਿੰਘ, ਭੋਲਾ ਨੰਬਰਦਾਰ, ਸੰਦੀਪ ਸਿੰਘ, ਨਿਰਮਲ ਸਿੰਘ ਅਤੇ ਸੁਖਦੇਵ ਸਿੰਘ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਸਮਰਥਕ ਹਾਜ਼ਰ ਸਨ।