Big Breaking : ਕਾਂਗਰਸੀ ਆਗੂ ਖੁਸ਼ਬਾਜ਼ ਜਟਾਣਾ ਦੀ ਕਰਨਾਲ ਨੇੜੇ ਸੜਕ ਹਾਦਸੇ 'ਚ ਮੌਤ, ਇਲਾਕੇ 'ਚ ਸੋਗ ਦੀ ਲਹਿਰ
ਉਹਨਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਲਾਅ ਦੀ ਡਿਗਰੀ ਕੀਤੀ ਹੋਈ ਸੀ। ਉਹਨਾਂ ਦੀ ਮੌਤ ਦੀ ਖਬਰ ਸੁਣ ਕੇ ਸਮਰਥਕਾਂ ਤੇ ਕਾਂਗਰਸੀ ਵਰਕਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਜਟਾਣਾ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਪੁੱਤਰਾਂ ਨੂੰ ਛੱਡ ਗਏ।
Publish Date: Thu, 02 Apr 2026 08:22 PM (IST)
Updated Date: Thu, 02 Apr 2026 08:39 PM (IST)
ਬਠਿੰਡਾ : ਦੋ ਵਾਰ ਲਗਾਤਾਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਹੇ ਖੁਸ਼ਬਾਜ ਸਿੰਘ ਜਟਾਣਾ ਦੀ ਸੜਕ ਹਾਦਸੇ ਵਿੱਚ ਦੁੱਖਦਾਈ ਮੌਤ ਹੋ ਗਈ। ਉਹ ਦਿੱਲੀ ਤੋਂ ਆਪਣੀ ਗੱਡੀ ਤੇ ਸਵਾਰ ਹੋ ਕੇ ਬਠਿੰਡਾ ਵੱਲ ਆ ਰਹੇ ਸਨ ਕਿ ਕਰਨਾਲ ਨੇੜੇ ਸੜਕ ਹਾਦਸੇ ਵਿੱਚ ਉਹ ਸਦਾ ਲਈ ਵਿਛੜ ਗਏ। ਉਹਨਾਂ ਦੋ ਵਾਰ ਸਾਲ 2017 ਅਤੇ ਸਾਲ 2022 ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਚੋਣ ਲੜੀ ਪਰ ਕਿਸਮਤ ਨੇ ਸਾਥ ਨਹੀਂ ਦਿੱਤਾ ਤੇ ਦੋਵੇਂ ਵਾਰ ਹਾਰ ਗਏ।
ਉਹਨਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਲਾਅ ਦੀ ਡਿਗਰੀ ਕੀਤੀ ਹੋਈ ਸੀ। ਉਹਨਾਂ ਦੀ ਮੌਤ ਦੀ ਖਬਰ ਸੁਣ ਕੇ ਸਮਰਥਕਾਂ ਤੇ ਕਾਂਗਰਸੀ ਵਰਕਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਜਟਾਣਾ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਪੁੱਤਰਾਂ ਨੂੰ ਛੱਡ ਗਏ। ਜਟਾਣਾ ਮੌਜੂਦਾ ਸਮੇਂ ਤੀਜੀ ਵਾਰ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਤਲਵੰਡੀ ਸਾਬੋ ਹਲਕੇ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਸਨ। ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਕਿ ਉਨਾਂ ਦੀ ਦੁਖਦਾਈ ਮੌਤ ਹੋ ਗਈ।