Live Video : ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ: ਬਠਿੰਡਾ 'ਚ CM ਭਗਵੰਤ ਮਾਨ ਨੇ ਵੰਡੇ ਨਿਯੁਕਤੀ ਪੱਤਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਵਚਨਬੱਧਤਾ ਤਹਿਤ ਅੱਜ ਬਠਿੰਡਾ ਦੇ ਇਤਿਹਾਸਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਰਾਜ ਪੱਧਰੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ ਸੈਂਕੜੇ ਯੋਗ ਨੌਜਵਾਨਾਂ ਨੂੰ ਆਪਣੇ ਹੱਥੀਂ ਸਰਕਾਰੀ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਚਿਹਰਿਆਂ 'ਤੇ ਖ਼ੁਸ਼ੀ ਸਾਫ਼ ਝਲਕ ਰਹੀ ਸੀ ਅਤੇ ਪੂਰਾ ਆਡੀਟੋਰੀਅਮ ਤਾੜੀਆਂ ਦੀ ਗੂੰਜ ਨਾਲ ਗੂੰਜ ਉੱਠਿਆ।
Publish Date: Tue, 23 Jun 2026 12:24 PM (IST)
Updated Date: Tue, 23 Jun 2026 12:27 PM (IST)

ਸੁਨੀਤਾ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਵਚਨਬੱਧਤਾ ਤਹਿਤ ਅੱਜ ਬਠਿੰਡਾ ਦੇ ਇਤਿਹਾਸਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਰਾਜ ਪੱਧਰੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ ਸੈਂਕੜੇ ਯੋਗ ਨੌਜਵਾਨਾਂ ਨੂੰ ਆਪਣੇ ਹੱਥੀਂ ਸਰਕਾਰੀ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਚਿਹਰਿਆਂ 'ਤੇ ਖ਼ੁਸ਼ੀ ਸਾਫ਼ ਝਲਕ ਰਹੀ ਸੀ ਅਤੇ ਪੂਰਾ ਆਡੀਟੋਰੀਅਮ ਤਾੜੀਆਂ ਦੀ ਗੂੰਜ ਨਾਲ ਗੂੰਜ ਉੱਠਿਆ।
"ਸਿਫ਼ਾਰਿਸ਼ ਅਤੇ ਰਿਸ਼ਵਤਖ਼ੋਰੀ ਦਾ ਦੌਰ ਖ਼ਤਮ, ਹੁਣ ਸਿਰਫ਼ ਮੈਰਿਟ ਨੂੰ ਪਹਿਲ" - CM ਮਾਨ
ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਆਪ' ਸਰਕਾਰ ਦੇ ਕਾਰਜਕਾਲ 'ਚ ਨੌਕਰੀਆਂ ਸਿਰਫ਼ ਅਤੇ ਸਿਰਫ਼ 'ਮੈਰਿਟ' ਦੇ ਅਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ। ਹੁਣ ਪੰਜਾਬ 'ਚੋਂ ਸਿਫ਼ਾਰਿਸ਼, ਰਿਸ਼ਵਤਖ਼ੋਰੀ ਅਤੇ ਭ੍ਰਿਸ਼ਟਾਚਾਰ ਦਾ ਦੌਰ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ, ਜਿਸ ਨਾਲ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਹੋਣਹਾਰ ਬੱਚਿਆਂ ਨੂੰ ਅੱਗੇ ਵਧਣ ਦਾ ਬਰਾਬਰ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਕੇ ਸੂਬੇ ਦੀ ਤਰੱਕੀ 'ਚ ਯੋਗਦਾਨ ਪਾਉਣ।