
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਖਾਦ ਕੰਪਨੀਆਂ ਵਲੋਂ ਕਿਸਾਨਾਂ ਨੂੰ ਇਕ ਹੋਰ ਆਰਥਿਕ ਝਟਕਾ ਦਿੰਦਿਆਂ ਦੇਸ਼ 'ਚ ਸਭ ਤੋਂ ਵੱਧ ਵਰਤੀ ਜਾਂਦੀ ਐੱਨਪੀਕੇ ਖਾਦ 'ਚ 1100 ਰੁਪਏ ਪ੍ਰਤੀ ਕੁਇੰਟਲ ( 550 ਰੁਪਏ ਪ੍ਰਤੀ ਗੱਟਾ 50 ਕਿਲੋ ) ਵਾਧਾ ਕਰਕੇ ਕਿਸਾਨਾਂ 'ਤੇ ਵਾਧੂ ਆਰਥਿਕ ਬੋਝ ਪਾ ਦਿੱਤਾ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਖਾਦ ਕੰਪਨੀਆਂ ਵਲੋਂ ਕਿਸਾਨਾਂ ਨੂੰ ਇਕ ਹੋਰ ਆਰਥਿਕ ਝਟਕਾ ਦਿੰਦਿਆਂ ਦੇਸ਼ 'ਚ ਸਭ ਤੋਂ ਵੱਧ ਵਰਤੀ ਜਾਂਦੀ ਐੱਨਪੀਕੇ ਖਾਦ 'ਚ 1100 ਰੁਪਏ ਪ੍ਰਤੀ ਕੁਇੰਟਲ ( 550 ਰੁਪਏ ਪ੍ਰਤੀ ਗੱਟਾ 50 ਕਿਲੋ ) ਵਾਧਾ ਕਰਕੇ ਕਿਸਾਨਾਂ 'ਤੇ ਵਾਧੂ ਆਰਥਿਕ ਬੋਝ ਪਾ ਦਿੱਤਾ। ਹਰ ਸਾਲ ਖਾਦਾਂ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ ਪਰ ਫਸਲਾਂ ਦੇ ਭਾਅ ਵਿਚ ਮਾਮੂਲੀ ਵਾਧਾ ਕੀਤਾ ਜਾਂਦਾ ਹੈ। ਖੇਤੀ ’ਤੇ ਲਾਗਤ ਖਰਚਾ ਵਧਣ ਕਾਰਨ ਦੇਸ਼ ਦੇ ਕਿਸਾਨ ਪਹਿਲਾਂ ਹੀ ਕਰਜ਼ੇ ਵਿਚ ਡੁੱਬੇ ਹੋਏ ਹਨ, ਪਰ ਹੁਣ ਖਾਦਾਂ ਦੇ ਰੇਟ ਵਿਚ ਵਾਧਾ ਹੋਣ ਨਾਲ ਉਨ੍ਹਾਂ ਦਾ ਆਰਥਿਕ ਸੰਕਟ ਹੋਰ ਵਧੇਗਾ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਰਨਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕੇ ਖਾਦ ਕੰਪਨੀਆਂ ਨੇ ਐੱਨਪੀਕੇ ਖਾਦ ਗਰੇਡ 12:32:16 ਦੀ ਕੀਮਤ 2250 ਰੁਪਏ ਪ੍ਰਤੀ ਗੱਟਾ ਕਰ ਦਿੱਤੀ ਹੈ। ਜਦੋਂ ਕਿ ਪਹਿਲਾਂ ਅਪ੍ਰੈਲ 2025 'ਚ 1700 ਰੁਪਏ ਪ੍ਰਤੀ ਗੱਟਾ ਸੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਡੀਏਪੀ ਖਾਦ ਨਾਲੋਂ ਵੱਧ ਐੱਨਪੀਕੇ ਖਾਦ ਦੀ ਵਰਤੋਂ ਕਰਦੇ ਹਨ, ਹੁਣ ਪੰਜਾਬ ਦੇ ਕਿਸਾਨ ਵੀ ਇਸ ਖਾਦ ਦੀ ਵੱਡੀ ਮਾਤਰਾ ਵਿੱਚ ਵਰਤੋਂ ਕਰਨ ਲੱਗੇ ਹਨ। ਪੰਜਾਬ ਦੇ ਕਿਸਾਨਾਂ ਨੇ ਨਵੰਬਰ 2024 'ਚ ਡੀਏਪੀ ਦੀ ਘਾਟ ਕਾਰਨ ਐੱਨਪੀਕੇ ( ਗਰੇਡ 12:32:16 ) ਖਾਦ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਦੇ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਡੀਜ਼ਲ, ਵਧਦੀ ਮਹਿੰਗਾਈ ਦੀ ਵਜ੍ਹਾ ਕਰਕੇ ਪਹਿਲਾਂ ਹੀ ਕਿਸਾਨ ਪਰਿਵਾਰ ਆਪਣੀ ਫਸਲ ਅਤੇ ਉਪਜ ਨੂੰ ਲੈ ਕੇ ਕਾਫ਼ੀ ਚਿੰਤਤ ਸੀ।
ਕਿਸਾਨ ਆਗੂ ਨੇ ਦੱਸਿਆ ਕਿ ਜੇਕਰ ਕੇਂਦਰ ਸਰਕਾਰ ਨੇ ਖਾਦ ਸਬਸਿਡੀ ਵਿੱਚ ਵਾਧਾ ਨਾ ਕੀਤਾ ਤਾਂ ਆਉਣ ਵਾਲੇ ਸੀਜ਼ਨ ਦੌਰਾਨ ਖਾਦ ਕੰਪਨੀਆਂ ਐੱਨਪੀਕੇ ਖਾਦ ਦੇ ਰੇਟਾਂ ਵਿੱਚ 500 ਰੁਪਏ ਪ੍ਰਤੀ ਕੁਇੰਟਲ ਤਕ ਹੋਰ ਵਾਧਾ ਕਰ ਸਕਦੀਆਂ ਹਨ।