- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ ਦੇ ਪਿੰਡ ਗੋਬਿੰਦਪੁਰਾ ਨੇੜੇ ਮੰਗਲਵਾਰ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਬਦਮਾਸ਼ਾਂ ਵਿਚਾਲੇ ਹੋਏ ਇਨਕਾਊਂਟਰ ਦੌਰਾਨ ਇੱਕ ਬਦਮਾਸ਼ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਦਕਿ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ।

ਬਠਿੰਡਾ : ਬਠਿੰਡਾ ਦੇ ਪਿੰਡ ਗੋਬਿੰਦਪੁਰਾ ਨੇੜੇ ਮੰਗਲਵਾਰ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਬਦਮਾਸ਼ਾਂ ਵਿਚਾਲੇ ਹੋਏ ਇਨਕਾਊਂਟਰ ਦੌਰਾਨ ਇੱਕ ਬਦਮਾਸ਼ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਦਕਿ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਬਦਮਾਸ਼ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਉਸ ਦੇ ਤਿੰਨ ਸਾਥੀਆਂ ਜਸ਼ਨ, ਸੁਖਚੈਨ ਅਤੇ ਗੁਰਦੀਪ ਨੂੰ ਵੀ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 9 ਐੱਮਐੱਮ ਗਲੌਕ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੇ ਨੌਜਵਾਨ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਉਹ ਜੱਗਾ ਤਖ਼ਤ ਮਲ ਅਤੇ ਬੰਬੀਹਾ ਗੈਂਗ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ।
ਸੂਤਰਾਂ ਅਨੁਸਾਰ ਪੁਲਿਸ ਨੂੰ ਇਨ੍ਹਾਂ ਦੀ ਮੌਜੂਦਗੀ ਬਾਰੇ ਖ਼ੁਫ਼ੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਏਜੀਟੀਐਫ ਦੀ ਟੀਮ ਨੇ ਕਾਰਵਾਈ ਕੀਤੀ। ਇਸ ਦੌਰਾਨ ਮੁਕਾਬਲਾ ਹੋਇਆ, ਜਿਸ ਵਿੱਚ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ ਅਤੇ ਬਾਕੀ ਤਿੰਨਾਂ ਨੂੰ ਕਾਬੂ ਕਰ ਲਿਆ ਗਿਆ।
ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਪੁੱਛਗਿੱਛ ਦੌਰਾਨ ਗੈਂਗ ਨਾਲ ਜੁੜੇ ਹੋਰ ਮਾਮਲਿਆਂ ਅਤੇ ਸਾਥੀਆਂ ਬਾਰੇ ਵੀ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ। ਪੁਲਿਸ ਦੇ ਅਧਿਕਾਰਤ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ।