- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਪੁਲਿਸ ਮਾਮਲੇ ਦੀ ਜਾਂਚ ਜਾਰੀ ਹੈ।

ਜਾਗਰਣ ਸੰਵਾਦਦਾਤਾ, ਬਠਿੰਡਾ : ਸ਼ਹਿਰ ਦੀ ਪੁਰਾਣੀ ਜੇਲ੍ਹ ਰੋਡ ਸਥਿਤ ਨਿਰਵਾਨਾ ਸਟੇਟ ਦੇ ਕੋਲ ਇਕ ਨਿੱਜੀ ਹਸਪਤਾਲ ਦੇ ਡਾਕਟਰ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਮੌਕੇ 'ਤੇ ਪਹੁੰਚੇ ਅਤੇ ਥਾਨਾ ਸਿਵਲ ਲਾਈਨ ਪੁਲਿਸ ਨੂੰ ਸੂਚਿਤ ਕੀਤਾ।
ਨਿਰਵਾਨਾ ਸਟੇਟ ਖੇਤਰ ਸਥਿਤ ਇਕ ਕੋਠੀ 'ਚ ਡਾਕਟਰ ਦੀ ਲਾਸ਼ ਪਈ ਮਿਲੀ। ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਪੁਲਿਸ ਮੌਕੇ 'ਤੇ ਪਹੁੰਚੀ ਤੇ ਘਟਨਾ ਸਥਾਨ ਦਾ ਨਿਰੀਖਣ ਕਰਕੇ ਜਾਂਚ ਸ਼ੁਰੂ ਕੀਤੀ। ਪੁਲਿਸ ਕਾਰਵਾਈ ਪੂਰੀ ਹੋਣ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਪਹੁੰਚਾਇਆ। ਮ੍ਰਿਤਕ ਦੀ ਪਛਾਣ ਡਾ. ਰਣਜੀਤ ਸਿੰਘ (30) ਪੁੱਤਰ ਭੋਰਾ ਸਿੰਘ ਨਿਵਾਸੀ ਪਿੰਡ ਕਨੀਕੇ ਜ਼ਿਲ੍ਹਾ ਬਰਨਾਲਾ ਦੇ ਰੂਪ 'ਚ ਹੋਈ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਪੁਲਿਸ ਮਾਮਲੇ ਦੀ ਜਾਂਚ ਜਾਰੀ ਹੈ।