
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

CM Beant Singh ਨੂੰ ਮਨੁੱਖੀ ਬੰਬ ਬਣ ਕੇ ਕਤਲ ਕਰਨ ਵਾਲੇ ਦਿਲਾਵਰ ਸਿੰਘ ਬਾਰੇ ਵੀ ਲਿਖਿਆ ਗਿਆ ਹੈ ਕਿ ਲੋਕ ਆਪਣੇ ਬੱਚਿਆਂ ਨੂੰ ਉਸ ਬਾਰੇ ਦੱਸਣ। ਜ਼ਿਕਰਯੋਗ ਹੈ ਕਿ ਦਿਲਾਵਰ ਸਿੰਘ ਦਾ ਪਿੰਡ ਜੈ ਸਿੰਘ ਵਾਲਾ ਬਠਿੰਡਾ ਜ਼ਿਲ੍ਹੇ ਅੰਦਰ ਪੈਂਦਾ ਹੈ। 31 ਅਗਸਤ ਨੂੰ ਕੁਝ ਸਿੱਖ ਜਥੇਬੰਦੀਆਂ ਵੱਲੋਂ ਉਸਦਾ ਸ਼ਹੀਦੀ ਦਿਹਾੜਾ ਵੀ ਮਨਾਇਆ ਜਾਂਦਾ ਹੈ।

ਗੁਰਤੇਜ ਸਿੱਧੂ, ਬਠਿੰਡਾ : ਖਾਲਿਸਤਾਨ ਨੈਸ਼ਨਲ ਆਰਮੀ ਤੇ ਬੱਬਰ ਖਾਲਸਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਈਮੇਲ ਰਾਹੀਂ ਭੇਜੀ ਗਈ ਧਮਕੀ 'ਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਅੱਜ ਦਾ ਬੇਅੰਤ ਸਿੰਘ ਹੈ ਜਿਸਨੇ ਸਿੱਖ ਨੌਜਵਾਨਾਂ ਦਾ ਘਾਣ ਕੀਤਾ ਸੀ। ਉਨ੍ਹਾਂ ਲਿਖਿਆ ਹੈ ਕਿ ਪੰਜ ਸਤੰਬਰ ਨੂੰ ਬਠਿੰਡਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੋਧਾ ਲਾਇਆ ਜਾਵੇਗਾ। ਇਸ ਤੋਂ ਇਲਾਵਾ ਅੱਜ ਅਦਾਲਤੀ ਕੰਪਲੈਕਸ ਅਤੇ ਹੋਰਨਾਂ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਵੀ ਦਿੱਤੀ ਗਈ ਹੈ।
ਈਮੇਲ 'ਚ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕੁਝ ਆਗੂਆਂ ਦੇ ਨਾਂ ਵੀ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਬਣ ਕੇ ਕਤਲ ਕਰਨ ਵਾਲੇ ਦਿਲਾਵਰ ਸਿੰਘ ਬਾਰੇ ਵੀ ਲਿਖਿਆ ਗਿਆ ਹੈ ਕਿ ਲੋਕ ਆਪਣੇ ਬੱਚਿਆਂ ਨੂੰ ਉਸ ਬਾਰੇ ਦੱਸਣ। ਜ਼ਿਕਰਯੋਗ ਹੈ ਕਿ ਦਿਲਾਵਰ ਸਿੰਘ ਦਾ ਪਿੰਡ ਜੈ ਸਿੰਘ ਵਾਲਾ ਬਠਿੰਡਾ ਜ਼ਿਲ੍ਹੇ ਅੰਦਰ ਪੈਂਦਾ ਹੈ। 31 ਅਗਸਤ ਨੂੰ ਕੁਝ ਸਿੱਖ ਜਥੇਬੰਦੀਆਂ ਵੱਲੋਂ ਉਸਦਾ ਸ਼ਹੀਦੀ ਦਿਹਾੜਾ ਵੀ ਮਨਾਇਆ ਜਾਂਦਾ ਹੈ।
