ਤਲਵੰਡੀ ਸਾਬੋ ਹਲਕੇ ’ਚ ਭਾਜਪਾ ਦੀ ਮਜ਼ਬੂਤੀ ਵੱਲ ਵੱਡਾ ਕਦਮ ਤਲਵੰਡੀ ਸਾਬੋ ਹਲਕੇ ’ਚ ਭਾਜਪਾ ਦੀ ਮਜ਼ਬੂਤੀ ਵੱਲ ਵੱਡਾ ਕਦਮ
Publish Date: Tue, 20 Oct 2026 04:41 PM (IST)
Updated Date: Tue, 20 Oct 2026 04:42 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾ ਮੰਡੀ। ਹਲਕਾ ਤਲਵੰਡੀ ਸਾਬੋ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਸਰਗਰਮੀਆਂ ਨੂੰ ਉਸ ਸਮੇਂ ਹੋਰ ਹੁੰਗਾਰਾ ਮਿਲਿਆ, ਜਦੋਂ ਪਿੰਡ ਬੰਗੀ ਨਿਹਾਲ ਸਿੰਘ ਵਿਖੇ 15 ਪਰਿਵਾਰਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਭਾਜਪਾ ਦੇ ਜ਼ਿਲ੍ਹਾ ਉਪ-ਪ੍ਰਧਾਨ ਤੇ ਨੌਜਵਾਨ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਨੂੰ ਪਾਰਟੀ ਦੇ ਜਥੇਬੰਦਕ ਵਿਸਥਾਰ ਵੱਲ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਨੀਤੀਆਂ ਵਿਚ ਭਰੋਸਾ ਪ੍ਰਗਟਾਇਆ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਨਵੇਂ ਮੈਂਬਰਾਂ ਦਾ ਸਿਰੋਪੇ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੁਖਪਾਲ ਸਿੰਘ ਲਾਭੀ, ਕਾਕਾ ਸਿੰਘ, ਤਰਸੇਮ ਸਿੰਘ, ਅਮਨਦੀਪ ਸਿੰਘ, ਲਾਡੀ ਸਿੰਘ, ਪ੍ਰਦੀਪ ਸਿੰਘ, ਗੋਰੀ ਸਿੰਘ, ਟੋਟੀ ਸਿੰਘ, ਵਿੱਕੀ ਸਿੰਘ, ਮੰਗਾ ਸਿੰਘ, ਗੁਰਮੀਤ ਸਿੰਘ, ਪ੍ਰੀਤ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ ਅਤੇ ਗੁਰਮੀਤ ਸਿੰਘ ਦੇ ਪਰਿਵਾਰ ਸ਼ਾਮਲ ਹਨ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਭਾਜਪਾ ਦਾ ਸੰਗਠਨ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਨਵੇਂ ਸਾਥੀ ਦਾ ਸਵਾਗਤ ਹੈ ਅਤੇ ਹਲਕੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਜਾਰੀ ਰਹਿਣਗੇ। ਪਿੰਡ ਬੰਗੀ ਨਿਹਾਲ ਸਿੰਘ ਵਿਖੇ ਹੋਈ ਇਸ ਸ਼ਮੂਲੀਅਤ ਨਾਲ ਭਾਜਪਾ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਪਾਰਟੀ ਵੱਲੋਂ ਇਸ ਨੂੰ ਹਲਕੇ ਵਿੱਚ ਆਪਣੀਆਂ ਸਰਗਰਮੀਆਂ ਦੇ ਵਿਸਥਾਰ ਅਤੇ ਨਵੇਂ ਪਰਿਵਾਰਾਂ ਨਾਲ ਜੁੜਨ ਦੇ ਯਤਨਾਂ ਦਾ ਹਿੱਸਾ ਦੱਸਿਆ ਗਿਆ। ਇਸ ਮੌਕੇ ਕਾਰੋਬਾਰੀ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।