ਭਾਜਪਾ ਨੇ ਯੂਥ ਵਿੰਗ ਦੇ ਅਹੁਦੇਦਾਰ ਐਲਾਨੇ, ਮਲੂਕਾ ਅਤੇ ਜੱਸਾ ਨੇ ਸੋਂਪੇ ਨਿਯੁਕਤੀ ਪੱਤਰ ਭਾਜਪਾ ਨੇ ਯੂਥ ਵਿੰਗ ਦੇ ਅਹੁਦੇਦਾਰ ਐਲਾਨੇ
Publish Date: Wed, 26 Aug 2026 04:17 PM (IST)
Updated Date: Wed, 26 Aug 2026 04:19 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਜਪਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਵੱਲੋਂ ਯੂਥ ਵਿੰਗ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ। ਸਥਾਨਕ ਦਫਤਰ ਵਿਖੇ ਗੁਰਪ੍ਰੀਤ ਸਿੰਘ ਮਲੂਕਾ ਜ਼ਿਲ੍ਹਾ ਪ੍ਰਧਾਨ, ਜਸਪ੍ਰੀਤ ਸਿੰਘ ਜੱਸਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਨਵਯੋਤ ਸਿੰਘ ਗੁਣੀ ਵੱਲੋਂ ਜਾਰੀ ਸੂਚੀ ਅਨੁਸਾਰ ਮਨਦੀਪ ਸਿੰਘ ਤੇ ਅੰਮ੍ਰਿਤਪਾਲ ਸਿੰਘ ਨੂੰ ਜਰਨਲ ਸਕੱਤਰ, ਪ੍ਰਸ਼ੋਤਮ ਪੁਰੂ, ਸੁਖਪ੍ਰੀਤ ਸਿੰਘ, ਕੁਲਵਿੰਦਰ ਸਿੰਘ ਅਤੇ ਸੁਖਮਨਜੀਤ ਸਿੰਘ ਨੂੰ ਸਕੱਤਰ, ਪੁਨੀਤ ਜੈਨ ਖਜਾਨਚੀ,ਅੰਮ੍ਰਿਤਪਾਲ ਸਿੰਘ ਆਈਟੀ ਸੈਲ ਇੰਚਾਰਜ, ਹਰਭਜਨ ਸਿੰਘ, ਦਵਿੰਦਰ ਸਿੰਘ, ਨਵਪ੍ਰੀਤ ਸਿੰਘ ਅਤੇ ਜਸਪਾਲ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਯੂਥ ਵਿੰਗ ਦੀ ਟੀਮ ਲਈ ਜਸ਼ਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਸੁਖਮੰਦਰ ਸਿੰਘ, ਬਲਕਰਨ ਸਿੰਘ, ਲਖਵੀਰ ਸਿੰਘ ਐਡਵੋਕੇਟ, ਗੁਰਪਨਦੇਰ ਸਿੰਘ, ਜਗਦੀਪ ਸਿੰਘ, ਬੀਰਬਲ ਸਿੰਘ, ਨਵਦੀਪ ਸਿੰਘ, ਜਸਪ੍ਰੀਤ ਸਿੰਘ, ਚੰਦਨ ਕੁਮਾਰ, ਗੁਰਵਿੰਦਰ ਸਿੰਘ, ਲਖਵੀਰ ਸਿੰਘ, ਹਰਕੇਸ਼ ਸਿੰਘ, ਹਰਦੀਪ ਸਿੰਘ, ਗੁਰਚਰਨ ਸਿੰਘ, ਕੁਲਵਿੰਦਰ ਸਿੰਘ ਅਤੇ ਗੁਰਚਰਨ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਉਕਤ ਭਾਜਪਾ ਆਗੂਆਂ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ ਨੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਉਨ੍ਹਾਂ ਕਿਹਾ ਕੇ ਪੰਜਾਬ ਬਹੁਤ ਨਾਜ਼ੁਕ ਦੌਰ ’ਚੋਂ ਗੁਜਰ ਰਿਹਾ ਹੈ। ਆਰਥਿਕ ਮੁਹਾਜ ਤੇ ਸੂਬੇ ਦੇ ਹਾਲਤ ਬੇਹੱਦ ਗੰਭੀਰ ਹਨ ਤੇ ਅਸੀਂ ਆਰਥਿਕ ਐਮਰਜੈਂਸੀ ਵੱਲ ਵਧ ਰਹੇ ਹਾਂ। ਸੂਬੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਪੰਜਾਬ ਵਿਚ ਡਬਲ ਇੰਜਨ ਦੀ ਸਰਕਾਰ ਬਣਾਉਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਯੂਥ ਵਿੰਗ ਸਰਕਾਰ ਬਣਾਉਣ ਵਿਚ ਅਹਿਮ ਰੋਲ ਅਦਾ ਕਰੇਗਾ। ਇਸ ਮੌਕੇ ਗੁਰਤੇਜ ਸਿੰਘ ਰਾਣਾ ਸਾਬਕਾ ਮੀਤ ਪ੍ਰਧਾਨ ਫੂਲ, ਗੁਰਜੀਤ ਸਿੰਘ ਗੋਰਾ ਦਿਉਣ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਯੂਥ ਦੀ ਨਵੀਂ ਟੀਮ ਨੂੰ ਵਧਾਈ ਦਿੱਤੀ।