ਗੋਰਾ ਲਾਲ ਗਰਗ ਅਤੇ ਸੰਦੀਪ ਬਿੰਟਾ ਨੂੰ ਭਾਜਪਾ ਨੇ ਦਿੱਤੀ ਜਿੰਮੇਵਾਰੀ ਗੋਰਾ ਲਾਲ ਗਰਗ ਅਤੇ ਸੰਦੀਪ ਬਿੰਟਾ ਨੂੰ ਭਾਜਪਾ ਨੇ ਦਿੱਤੀ ਜਿੰਮੇਵਾਰੀ
Publish Date: Sat, 31 Oct 2026 04:46 PM (IST)
Updated Date: Sat, 31 Oct 2026 04:47 PM (IST)
ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ ਗੋਨਿਆਣਾ ਮੰਡੀ ਭਾਰਤੀ ਜਨਤਾ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਪਾਰਟੀ ਨਾਲ ਜੁੜੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸੇ ਲੜੀ ਤਹਿਤ ਗੋਰਾ ਲਾਲ ਗਰਗ ਗੋਨਿਆਣਾ ਮੰਡੀ ਅਤੇ ਸੰਦੀਪ ਕੁਮਾਰ ਬਿੰਟਾ ਗੋਨਿਆਣਾ ਮੰਡੀ ਨੂੰ ਜ਼ਿਲ੍ਹਾ ਬਠਿੰਡਾ ਭਾਜਪਾ ਸੰਗਠਨ ਵਿਚ ਮਹੱਤਵਪੂਰਨ ਜ਼ਿੰਮੇਵਾਰੀਆਂ ਦੇ ਕੇ ਉਨ੍ਹਾਂ ਦੀ ਪਾਰਟੀ ਪ੍ਰਤੀ ਸੇਵਾ, ਸਮਰਪਣ ਅਤੇ ਸਰਗਰਮ ਭੂਮਿਕਾ ਨੂੰ ਮਾਨਤਾ ਦਿੱਤੀ ਗਈ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਨਿਯੁਕਤੀ ਪੱਤਰ ਅਨੁਸਾਰ ਗੋਰਾ ਲਾਲ ਗਰਗ ਨੂੰ ਜ਼ਿਲ੍ਹਾ ਬਠਿੰਡਾ ਦੀ ਜ਼ਿਲ੍ਹਾ ਟੀਮ ਵਿਚ ਜ਼ਿਲ੍ਹਾ ਸਹਿ ਸਕੱਤਰ ਮੀਡੀਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਸੰਦੀਪ ਕੁਮਾਰ ਬਿੰਟਾ ਨੂੰ ਗੋਨਿਆਣਾ, ਜੀਦਾ ਅਤੇ ਮਹਿਮਾ ਸਰਜਾ ਮੰਡਲਾਂ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਹ ਜ਼ਿੰਮੇਵਾਰੀਆਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵੱਖ-ਵੱਖ ਖੇਤਰਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਹਿਮ ਮੰਨੀਆਂ ਜਾ ਰਹੀਆਂ ਹਨ। ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਅਜਿਹੀਆਂ ਨਿਯੁਕਤੀਆਂ ਨਾਲ ਗੋਨਿਆਣਾ ਮੰਡੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਗਤੀ ਮਿਲਣ ਦੀ ਉਮੀਦ ਹੈ। ਗੋਰਾ ਲਾਲ ਗਰਗ ਅਤੇ ਸੰਦੀਪ ਕੁਮਾਰ ਬਿੰਟਾ ਨੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨ ਦਾ ਭਰੋਸਾ ਪ੍ਰਗਟਾਇਆ।