ਭਾਜਪਾ ਨੂੰ ਮਿਲਿਆ ਹੁੰਗਾਰਾ, ਕਈ ਪਰਿਵਾਰ ਪਾਰਟੀ ’ਚ ਸ਼ਾਮਲ ਲਹਿਰੀ ’ਚ ਭਾਜਪਾ ਨੂੰ ਮਿਲਿਆ ਹੁੰਗਾਰਾ, ਕਈ ਪਰਿਵਾਰ ਪਾਰਟੀ ’ਚ ਸ਼ਾਮਲ
Publish Date: Thu, 03 Sep 2026 05:32 PM (IST)
Updated Date: Fri, 04 Sep 2026 04:01 AM (IST)
ਨਵਜੋਤ ਗੁਣੀ ਗਾਟਵਾਲੀ ਦੀ ਅਗਵਾਈ ਹੇਠ ਹੋਇਆ ਸਮਾਗਮ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਨੌਜਵਾਨ ਲੀਡਰਸ਼ਿਪ ’ਤੇ ਜਤਾਇਆ ਭਰੋਸਾ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦਕ ਪੱਧਰ ’ਤੇ ਆਧਾਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਤਹਿਤ ਪਿੰਡ ਲਹਿਰੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਵਾਈਸ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਅਗਵਾਈ ਹੇਠ ਕਈ ਪਰਿਵਾਰਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਵਜੋਤ ਗੁਣੀ ਗਾਟਵਾਲੀ ਵੱਲੋਂ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਪਾਰਟੀ ਆਗੂਆਂ ਅਨੁਸਾਰ ਨਵੇਂ ਸ਼ਾਮਲ ਹੋਏ ਪਰਿਵਾਰ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਅਗਵਾਈ ਤੇ ਹਲਕੇ ’ਚ ਕੀਤੀਆਂ ਜਾ ਰਹੀਆਂ ਸਰਗਰਮੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਸਵੀਰ ਸਿੰਘ, ਗਮਦੂਰ ਸਿੰਘ, ਮੇਜਰ ਸਿੰਘ, ਸਤਪਾਲ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ, ਕਰਨੈਲ ਸਿੰਘ, ਬਿੰਦਰ ਸਿੰਘ, ਬਿੱਕਰ ਸਿੰਘ, ਬੀਰਬਲ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ ਅਤੇ ਰਣਜੀਤ ਸਿੰਘ ਦੇ ਨਾਂ ਸ਼ਾਮਲ ਹਨ। ਇਸ ਮੌਕੇ ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਗੁਣੀ, ਇਕਬਾਲ ਸਿੰਘ ਸਰਕਲ ਪ੍ਰਧਾਨ, ਮਨਦੀਪ ਸਿੰਘ ਜ਼ਿਲ੍ਹਾ ਯੂਥ ਵਾਈਸ ਪ੍ਰਧਾਨ ਸਮੇਤ ਪਾਰਟੀ ਦੀ ਸਥਾਨਕ ਟੀਮ ਹਾਜ਼ਰ ਰਹੀ।