ਬਹਿਮਣ ਕੌਰ ਸਿੰਘ ’ਚ ਭਾਜਪਾ ਨੇ ਬੂਥ ਮਜ਼ਬੂਤੀ ਲਈ ਵਿੱਢੀ ਮੁਹਿੰਮ ਬਹਿਮਣ ਕੌਰ ਸਿੰਘ ’ਚ ਭਾਜਪਾ ਨੇ ਬੂਥ ਮਜ਼ਬੂਤੀ ਲਈ ਵਿੱਢੀ ਮੁਹਿੰਮ
Publish Date: Sat, 05 Sep 2026 04:33 PM (IST)
Updated Date: Sat, 05 Sep 2026 04:34 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਹਲਕਾ ਤਲਵੰਡੀ ਸਾਬੋ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਪਿੰਡ ਅਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ। ਇਸੇ ਤਹਿਤ ਪਿੰਡ ਬਹਿਮਣ ਕੌਰ ਸਿੰਘ ਵਿਖੇ ਭਾਜਪਾ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਇਨਚਾਰਜ *ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕੀਤੀ। ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤਕ ਲਿਜਾਣ ਅਤੇ ਨਵੇਂ ਸਾਥੀਆਂ ਨੂੰ ਪਾਰਟੀ ਨਾਲ ਜੋੜਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਭਾਜਪਾ ਵੱਲੋਂ ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਵਰਕਰਾਂ ਦੀ ਸਰਗਰਮੀ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਅਹਿਮ ਹੁੰਦਾ ਹੈ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਪਿੰਡ ਪੱਧਰ ’ਤੇ ਲੋਕਾਂ ਨਾਲ ਰਾਬਤਾ ਹੋਰ ਮਜ਼ਬੂਤ ਕਰਨ ਲਈ ਕਿਹਾ। ਇਸ ਮੌਕੇ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ, ਇਕਬਾਲ ਸਿੰਘ ਸਰਕਲ ਪ੍ਰਧਾਨ, ਮਨਦੀਪ ਸਿੰਘ ਜ਼ਿਲ੍ਹਾ ਯੂਥ ਵਾਈਸ ਪ੍ਰਧਾਨ ਸਮੇਤ ਭਾਜਪਾ ਦੀ ਸਥਾਨਕ ਟੀਮ ਮੌਜੂਦ ਰਹੀ। ਪਿੰਡ ਦੇ ਪ੍ਰਮੁੱਖ ਵਿਅਕਤੀਆਂ ਵਿੱਚ ਗੁਰਮੇਲ ਸਿੰਘ (ਮੈਂਬਰ), ਮੇਜਰ ਸਿੰਘ, ਅਵਤਾਰ ਸਿੰਘ (ਸਾਬਕਾ ਸਰਪੰਚ), ਮਿੱਠੂ ਸਿੰਘ, ਸਿਕੰਦਰ ਸਿੰਘ, ਸਾਈਜਪ੍ਰੀਤ ਸਿੰਘ, ਜਗਰਾਜ ਸਿੰਘ, ਲਖਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ, ਨਿਰਮਲ ਸਿੰਘ ,ਬਿੰਦਰ ਸਿੰਘ ਅਤੇ ਕਾਲਾ ਸਿੰਘ ਹਾਜ਼ਰ ਸਨ। ਭਾਜਪਾ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਬੂਥ ਪੱਧਰ ’ਤੇ ਮੀਟਿੰਗਾਂ ਕਰਕੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।