ਮੌੜ ਮੰਡੀ 'ਚ ਭਾਜਪਾ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ ਮੌੜ ਮੰਡੀ 'ਚ ਭਾਜਪਾ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ
Publish Date: Wed, 07 Oct 2026 06:45 PM (IST)
Updated Date: Wed, 07 Oct 2026 06:47 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੇ ਭ੍ਰਿਸ਼ਟਾਚਾਰ ਦੇ ਲੱਗ ਰਹੇ ਦੋਸ਼ਾਂ ਦੇ ਰੋਸ ਵਜੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਵਰਕਰ ਆਗੂਆਂ ਵੱਲੋਂ ਮੌੜ ਮੰਡੀ ਦੇ ਰਾਮਨਗਰ ਚੌਕ ਵਿਖੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੂਬਾ ਸਕੱਤਰ ਅਤੇ ਮੌੜ ਦੇ ਹਲਕਾ ਇੰਚਾਰਜ ਦਿਆਲ ਦਾਸ ਸੋਢੀ, ਜੀਵਨ ਗਰਗ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਨੇ ਆਖਿਆ ਕਿ ਸੀਐੱਮ ਕੈਂਪਸ ਵਿਖੇ ਪਈ ਈਡੀ ਦੀ ਰੇਡ ਕਾਰਨ ਪੰਜਾਬ ਦੀ ਆਮ ਆਦਮੀ ਪਾਰਟੀ ਜਾਣ ਬੁੱਝ ਕੇ ਸਿਆਸੀ ਲਾਹਾ ਲੈਣ ਲਈ ਭਾਜਪਾ ਤੇ ਇਹ ਇਲਜ਼ਾਮ ਲਗਾ ਰਹੀ ਹੈ ਪਰ ਇਹ ਈਡੀ ਦੀ ਰੇਡ ਮਾਨਯੋਗ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬਹੁਤ ਵੱਡੇ ਪੱਧਰ ਤੇ ਘੁਟਾਲੇ ਕੀਤੇ ਗਏ ਹਨ, ਜਿਨ੍ਹਾਂ ਦੀ ਨਿਰਪੱਖ ਜਾਂਚ ਤੋਂ ਬਾਅਦ ਹੀ ਸਾਰੀ ਸੱਚਾਈ ਜਨਤਾ ਦੇ ਸਾਹਮਣੇ ਆਵੇਗੀ। ਇਸ ਰੋਸ ਪ੍ਰਦਰਸ਼ਨ ਦੌਰਾਨ ਚੰਦਰ ਮੋਹਨ ਸੂਬਾ ਕਾਰਜਕਾਰਨੀ ਮੈਂਬਰ ਯੂਥ ਮੋਰਚਾ, ਮਲਕੀਤ ਸਿੰਘ ਰਾਏਖਾਨਾ ਪ੍ਰਧਾਨ, ਸਰਕਲ ਮਾਈਸਰਖਾਨਾ ਅਤੇ ਹਰਸ਼ ਗੋਇਲ ਪ੍ਰਧਾਨ, ਸਿਟੀ ਮੌੜ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।