- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਬਠਿੰਡਾ ਦੀ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਸ਼ਨੀਵਾਰ ਨੂੰ ਵਕੀਲਾਂ ਦੀ ਹੜਤਾਲ ਕਾਰਨ ਨਹੀਂ ਹੋ ਸਕੀ। ਇਸ ਕਾਰਨ ਗਵਾਹਾਂ ਦੇ ਬਿਆਨ ਦਰਜ ਨਾ ਹੋ ਸਕੇ ਅਤੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 3 ਅਗਸਤ ਦੀ ਤਾਰੀਕ ਨਿਰਧਾਰਤ ਕੀਤੀ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਬਠਿੰਡਾ ਦੀ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਸ਼ਨੀਵਾਰ ਨੂੰ ਵਕੀਲਾਂ ਦੀ ਹੜਤਾਲ ਕਾਰਨ ਨਹੀਂ ਹੋ ਸਕੀ। ਇਸ ਕਾਰਨ ਗਵਾਹਾਂ ਦੇ ਬਿਆਨ ਦਰਜ ਨਾ ਹੋ ਸਕੇ ਅਤੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 3 ਅਗਸਤ ਦੀ ਤਾਰੀਕ ਨਿਰਧਾਰਤ ਕੀਤੀ ਹੈ।
ਸ਼ਿਕਾਇਤਕਰਤਾ ਬੀਬੀ ਮਹਿੰਦਰ ਕੌਰ ਦੇ ਵਕੀਲ ਐਡਵੋਕੇਟ ਰਘੁਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅਦਾਲਤ ਨੇ ਬੀਬੀ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤੇ ਗੁਰਪ੍ਰੀਤ ਸਿੰਘ ਨੂੰ ਗਵਾਹੀ ਲਈ ਤਲਬ ਕੀਤਾ ਸੀ, ਪਰ ਹੜਤਾਲ ਕਾਰਨ ਬਿਆਨ ਦਰਜ ਨਹੀਂ ਹੋ ਸਕੇ। ਹੁਣ ਅਗਲੀ ਸੁਣਵਾਈ ਦੌਰਾਨ ਗਵਾਹਾਂ ਦੇ ਬਿਆਨ ਦਰਜ ਕਰਵਾਏ ਜਾਣਗੇ।
ਪਾਸਪੋਰਟ ਜ਼ਬਤ ਕਰਨ ਵਾਲੀ ਅਰਜ਼ੀ 'ਤੇ ਵੀ ਹੋ ਸਕਦੀ ਹੈ ਸੁਣਵਾਈ
ਐਡਵੋਕੇਟ ਬਹਿਣੀਵਾਲ ਨੇ ਦੱਸਿਆ ਕਿ ਅਗਲੀ ਤਾਰੀਖ਼ 'ਤੇ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਸਬੰਧੀ ਦਾਇਰ ਅਰਜ਼ੀ 'ਤੇ ਵੀ ਬਹਿਸ ਹੋਣ ਦੀ ਸੰਭਾਵਨਾ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਤੈਅ ਹੋਵੇਗੀ।
ਕਿਸਾਨ ਅੰਦੋਲਨ ਦੌਰਾਨ ਕੀਤੀ ਕਥਿਤ ਟਿੱਪਣੀ ਨਾਲ ਜੁੜਿਆ ਮਾਮਲਾ
ਇਹ ਮਾਮਲਾ ਦਿੱਲੀ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਦੌਰਾਨ ਸੋਸ਼ਲ ਮੀਡੀਆ 'ਤੇ ਕੀਤੀ ਗਈ ਇੱਕ ਕਥਿਤ ਟਿੱਪਣੀ ਨਾਲ ਸਬੰਧਤ ਹੈ। ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਵਸਨੀਕ ਬੀਬੀ ਮਹਿੰਦਰ ਕੌਰ ਨੇ ਦੋਸ਼ ਲਾਇਆ ਸੀ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਔਰਤਾਂ ਬਾਰੇ ਕਥਿਤ ਤੌਰ 'ਤੇ ਅਪਮਾਨਜਨਕ ਟਿੱਪਣੀ ਕੀਤੀ ਸੀ, ਜਿਸ ਨਾਲ ਉਨ੍ਹਾਂ ਦੀ ਸਾਖ਼ ਨੂੰ ਠੇਸ ਪਹੁੰਚੀ।