ਭਾਜਪਾ ਵੱਲੋਂ ਸੂਬਾ ਪੱਧਰੀ ਨਸ਼ਾ ਵਿਰੋਧੀ ਯਾਤਰਾ ਦੀਆਂ ਤਿਆਰੀਆਂ, ਅਨਿਲ ਸਰੀਨ ਦੀ ਅਗਵਾਈ ‘ਚ ਬਠਿੰਡਾ ਹੋਈ ਮੀਟਿੰਗ ਭਾਜਪਾ ਵੱਲੋਂ ਸੂਬਾ ਪੱਧਰੀ ਨਸ਼ਾ ਵਿਰੋਧੀ ਯਾਤਰਾ ਦੀਆਂ ਤਿਆਰੀਆਂ
Publish Date: Fri, 04 Sep 2026 03:59 PM (IST)
Updated Date: Fri, 04 Sep 2026 04:01 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਵਿਚ ਨਸ਼ਿਆਂ ਦੇ ਦਿਨੋਂ ਦਿਨ ਵਧ ਰਹੇ ਪ੍ਰਕੋਪ ਨੂੰ ਜੜੋਂ ਖ਼ਤਮ ਕਰਨ ਲਈ ਸੂਬਾ ਪੱਧਰੀ ਨਸ਼ਾ ਵਿਰੋਧੀ ਯਾਤਰਾ ਉਲੀਕੀ ਗਈ ਹੈ, ਜਿਸ ਦੀਆਂ ਤਿਆਰੀਆਂ ਦੀ ਰੂਪ ਰੇਖਾ ਤਿਆਰ ਕਰਨ ਸਬੰਧੀ ਭਾਜਪਾ ਦੇ ਸੂਬਾ ਜਰਨਲ ਸਕੱਤਰ ਅਨਿਲ ਸਰੀਨ ਅਤੇ ਸਕੱਤਰ ਚਰਨਜੀਤ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਬਠਿੰਡਾ ਪਹੁੰਚੇ। ਭਾਜਪਾ ਦੇ ਸਥਾਨਿਕ ਦਫਤਰ ਵਿਖੇ ਅਨਿਲ ਸਰੀਨ ਅਤੇ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਜਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਜਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸਰੂਪ ਚੰਦ ਸਿੰਗਲਾ ਅਤੇ ਸੀਨੀਅਰ ਭਾਜਪਾ ਆਗੂ ਦਿਆਲ ਸਿੰਘ ਸੋਢੀ ਵੱਲੋਂ ਸਮੁੱਚੀ ਜਿਲ੍ਹਾ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਜਿਲ੍ਹਾ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਅਨਿਲ ਸਰੀਨ ਨੇ ਸੂਬੇ ਵਿਚ ਵਧ ਰਹੇ ਨਸ਼ਿਆਂ ਦੇ ਪ੍ਰਕੋਪ ਨੂੰ ਜੜੋਂ ਪੁੱਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਿੱਲੀ ਚਾਹਲਾ ਵਿਖੇ ਹੋਈ ਭਾਜਪਾ ਦੀ ਰੈਲੀ ਵਿਚ ਹੀ ਪੰਜਾਬ ਚੋ ਨਸ਼ਿਆਂ ਨੂੰ ਖ਼ਤਮ ਕਰਨ ਵਾਰੇ ਵਾਅਦਾ ਕਰ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਤੇ ਆਪ ਨੇ ਸਿਰਫ਼ ਚੋਣਾਂ ਜਿੱਤਣ ਲਈ ਨਸ਼ਿਆਂ ਨੂੰ ਕੁੱਝ ਹਫਤਿਆਂ ਵਿਚ ਖ਼ਤਮ ਕਰਨ ਦੇ ਦਾਅਵੇ ਕੀਤੇ ਜੋ ਹਕੀਕਤ ਤੋਂ ਕੋਹਾਂ ਦੂਰ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਸਲੇ ਪ੍ਰਤੀ ਗੰਭੀਰ ਹਨ। ਭਾਜਪਾ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ 2 ਸਾਲ ਲੱਗਣ ਦੀ ਗੱਲ ਕਹੀ ਹੈ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਸਮਾਜ ਵਿਚ ਇਸ ਦੇ ਹੋ ਰਹੇ ਨਾਕਾਰਤਮਿਕ ਅਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਜਪਾ ਵੱਲੋਂ ਸੂਬੇ ਦੇ ਸਾਰੇ ਜਿਲਿਆਂ ਵਿਚ ਨਸ਼ਾ ਵਿਰੋਧੀ ਯਾਤਰਾ ਕੱਢੀ ਜਾ ਰਹੀ ਹੈ। ਇਸੇ ਦੌਰਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਸਰੂਪ ਚੰਦ ਸਿੰਗਲਾ ਨੇ ਅਨਿਲ ਸਰੀਨ, ਚਰਨਜੀਤ ਸਿੰਘ ਬਰਾੜ ਅਤੇ ਵੰਦਨਾ ਸਾਂਗਵਾਲ ਦਾ ਸਵਾਗਤ ਕਰਦੇ ਉਨ੍ਹਾਂ ਦਾ ਸਨਮਾਨ ਕੀਤਾ। ਗੁਰਪ੍ਰੀਤ ਮਲੂਕਾ ਅਤੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ 20 ਸਤੰਬਰ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਨਸ਼ਾ ਵਿਰੋਧੀ ਯਾਤਰਾ ਕੱਢੀ ਜਾਵੇਗੀ ਅਤੇ ਇਸ ਯਾਤਰਾ ਵਿਚ ਸੂਬਾ ਤੇ ਕੌਮੀ ਅਹੁਦੇਦਾਰ ਵੀ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਯਾਤਰਾ ਲਈ ਵੱਖ ਵੱਖ ਜਿਲ੍ਹਾ ਜਰਨਲ ਸਕੱਤਰ, ਮੰਡਲ ਪ੍ਰਧਾਨ ਅਤੇ ਵੱਖ ਵੱਖ ਮੋਰਚਿਆ ਦੇ ਪ੍ਰਧਾਨਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਬਠਿੰਡਾ ਦੇ ਸਹਿ ਪ੍ਰਭਾਰੀ ਵੰਦਨਾ ਸਾਂਗਵਾਲ ਨੇ ਯਾਤਰਾ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਜਾਨ ਵਾਲੇ ਪ੍ਰੋਗਰਾਮਾਂ ਵਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਲਕਾ ਇੰਚਾਰਜ ਤਲਵੰਡੀ ਨਵਜੋਤ ਗੁਣੀ, ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਜਿਲ੍ਹਾ ਮਹਾਂਮੰਤਰੀ ਉਮੇਸ਼ ਸ਼ਰਮਾ, ਗੁਰਜੀਤ ਸਿੰਘ ਰਾਣਾ ਫੂਲ, ਜਰਨਲ ਸਕੱਤਰ ਮੇਜਰ ਸਿੰਘ ਬਰਾੜ, ਐਸ ਸੀ ਵਿੰਗ ਦੇ ਜਿਲ੍ਹਾਂ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ, ਸਾਬਕਾ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ, ਸੁੱਖਵਿੰਦਰ ਕੌਰ ਸ਼ੇਰਗੜ੍ਹ, ਗੌਰਵ ਨਿਧਾਨਿਆ, ਕਾਕਾ ਢਪਾਲੀ, ਕਾਰਜਕਾਰਨੀ ਮੈਂਬਰ ਸ਼ਾਮ ਲਾਲ, ਨਰਿੰਦਰ ਮਿੱਤਲ, ਰਾਜੇਸ਼ ਨੋਨੀ, ਗੁਰਜੀਤ ਸਿੰਘ ਗੋਰਾ ਦਿਉਣ ਅਤੇ ਜਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾਂ ਮਲੂਕਾ ਆਦਿ ਹਾਜ਼ਿਰ ਸਨ।