ਭਾਜਪਾ ਵਰਕਰਾਂ ਦੀ ਮੰਗ, ਹਲਕਾ ਭੁੱਚੋ ਤੋਂ ਬਲਦੇਵ ਸਿੰਘ ਆਕਲੀਆ ਨੂੰ ਦਿੱਤੀ ਜਾਵੇ ਵਿਧਾਨ ਸਭਾ ਦੀ ਟਿਕਟ ਭਾਜਪਾ ਵਰਕਰਾਂ ਦੀ ਮੰਗ, ਹਲਕਾ ਭੁੱਚੋ ਤੋਂ ਬਲਦੇਵ ਸਿੰਘ ਆਕਲੀਆ ਨੂੰ ਦਿੱਤੀ ਜਾਵੇ ਵਿਧਾਨ ਸਭਾ ਦੀ ਟਿਕਟ
Publish Date: Sun, 29 Nov 2026 06:38 PM (IST)
Updated Date: Sun, 29 Nov 2026 06:41 PM (IST)
ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ ਗੋਨਿਆਣਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਹਲਕਾ ਭੁੱਚੋ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਭੁੱਚੋ ਤੋਂ ਮਾਸਟਰ ਬਲਦੇਵ ਸਿੰਘ ਆਕਲੀਆ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਜਾਵੇ। ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ ਮਾਸਟਰ ਬਲਦੇਵ ਸਿੰਘ ਆਕਲੀਆ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਪਾਰਟੀ ਵਿਚ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਭਾਜਪਾ ਦਾ ਪ੍ਰਚਾਰ ਕੀਤਾ ਗਿਆ ਤੇ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਪਹੁੰਚਾਉਣ ਦਾ ਯਤਨ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦੇ ਆਗੂਆਂ ਨੂੰ ਨਾਲ ਲੈ ਕੇ ਕਈ ਪ੍ਰੋਗਰਾਮ ਕੀਤੇ ਤੇ ਵੱਡੀ ਗਿਣਤੀ ਵਿਚ ਲੋਕਾਂ ਤੇ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ। ਵਰਕਰਾਂ ਅਨੁਸਾਰ ਕਿਸੇ ਵੀ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੇ ਮਿਹਨਤ ਕਰਨ ਵਾਲੇ ਆਗੂਆਂ ਨੂੰ ਅੱਗੇ ਲਿਆਉਣਾ ਜ਼ਰੂਰੀ ਹੈ। ਇਸੇ ਸੋਚ ਤਹਿਤ ਹਲਕਾ ਭੁੱਚੋ ਦੇ ਭਾਜਪਾ ਵਰਕਰਾਂ ਨੇ ਮੀਟਿੰਗ ਕਰਕੇ ਪਾਰਟੀ ਹਾਈਕਮਾਂਡ ਅੱਗੇ ਆਪਣੀ ਮੰਗ ਰੱਖੀ ਹੈ ਕਿ ਬਲਦੇਵ ਸਿੰਘ ਆਕਲੀਆ ਨੂੰ ਹਲਕਾ ਭੁੱਚੋ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਉਹਨਾਂ ਨੇ ਕਿਹਾ ਕਿ ਜੇਕਰ ਹਾਈ ਕਮਾਂਡ ਟਿਕਟ ਦਿੰਦੀ ਹੈ ਤਾਂ ਹਲਕੇ ਵਿੱਚੋਂ ਜਤਾਉਣ ਦੀ ਜ਼ਿੰਮੇਵਾਰੀ ਸਾਡੀ ਹੋਵੇਗੀ।