ਪੀਸੀਐਸ ਮੇਨਜ਼ ਪ੍ਰੀਖਿਆ ਦੀ ਚੋਣ ਪ੍ਰਕਿਰਿਆ ’ਚ ਕਥਿਤ ਬੇਨਿਯਮੀਆਂ ਖ਼ਿਲਾਫ਼ ਭਾਜਯੁਮੋ ਨੇ ਕੀਤਾ ਰੋਸ ਪ੍ਰਦਰਸ਼ਨ ਪੀਸੀਐਸ ਮੇਨਜ਼ ਪ੍ਰੀਖਿਆ ਦੀ ਚੋਣ ਪ੍ਰਕਿਰਿਆ ’ਚ ਕਥਿਤ ਬੇਨਿਯਮੀਆਂ ਖ਼ਿਲਾਫ਼ ਭਾਜਯੁਮੋ ਨੇ ਕੀਤਾ ਰੋਸ ਪ੍ਰਦਰਸ਼ਨ
Publish Date: Thu, 19 Nov 2026 05:57 PM (IST)
Updated Date: Thu, 19 Nov 2026 05:58 PM (IST)
ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈ ਰੂਪਾ ਪੰਜਾਬ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ ਅਤੇ ਚੋਣ ਪ੍ਰਕਿਰਿਆ ਵਿੱਚ ਸਾਹਮਣੇ ਆਈਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਅੱਜ ਭਾਰਤੀ ਜਨਤਾ ਯੁਵਾ ਮੋਰਚਾ, ਜ਼ਿਲ੍ਹਾ ਬਠਿੰਡਾ ਦਿਹਾਤੀ ਵੱਲੋਂ ਸ਼ਹਿਰ ਰਾਮਪੁਰਾ ਫੂਲ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਯੁਵਾ ਮੋਰਚਾ ਪੰਜਾਬ ਦੇ ਸੈਕਟਰੀ ਜਸਪ੍ਰੀਤ ਸਿੰਘ ਜੱਸਾ ਭੁੱਚੋ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀਸੀਐਸ ਮੇਨਜ਼ ਪ੍ਰੀਖਿਆ ਦੀ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦੀ ਸੀਬੀਆਈ ਜਾਂਚ ਕਰਵਾਉਣ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਇਸ ਉਪਰੰਤ ਤਹਿਸੀਲਦਾਰ ਫੂਲ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਜਸਪ੍ਰੀਤ ਸਿੰਘ ਜੱਸਾ ਭੁੱਚੋ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਰਪੱਖ ਜਾਂਚ ਅਤੇ ਇਨਸਾਫ਼ ਯਕੀਨੀ ਨਾ ਬਣਾਇਆ ਤਾਂ ਯੁਵਾ ਮੋਰਚਾ ਵੱਲੋਂ ਸੰਘਰਸ਼ ਹੋਰ ਤੇਜ਼ ਕਰਦਿਆਂ ਸੜਕਾਂ ’ਤੇ ਉਤਰ ਕੇ ਅੰਦੋਲਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦਿਹਾਤੀ ਯੁਵਾ ਮੋਰਚਾ ਦੇ ਪ੍ਰਧਾਨ ਐਡਵੋਕੇਟ ਮਨਦੀਪ ਸਿੰਘ ਸਿੱਧੂ, ਗੁਰਤੇਜ ਸਿੰਘ ਰਾਣਾ ਮਾਨ, ਭਾਰਤ ਭੂਸ਼ਣ ਆਸ਼ੂ, ਹਰਵੰਤ ਗੁੰਮਟੀ, ਕੁਲਦੀਪ ਸਿੰਘ ਚੇਲਾ, ਅੰਮ੍ਰਿਤਪਾਲ ਔਲਖ, ਕੁਲਵਿੰਦਰ ਸੂਚ, ਦਵਿੰਦਰ ਭਗਤਾ, ਪੁਨੀਤ ਜੈਨ, ਹਰਭਜਨ ਸਿੰਘ ਅਤੇ ਗੁਰਸ਼ਰਨ ਸਿੰਘ, ਰਾਜਾ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ।