ਅਕਾਲ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ, 53 ਯੂਨਿਟ ਖੂਨ ਇਕੱਤਰ ਅਕਾਲ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ, 53 ਯੂਨਿਟ ਖੂਨ ਇਕੱਤਰ
Publish Date: Tue, 24 Nov 2026 04:21 PM (IST)
Updated Date: Tue, 24 Nov 2026 04:22 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ, ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ (ਆਰਆਰਸੀ) ਤੇ ਨੈਸ਼ਨਲ ਸਰਵਿਸ ਸਕੀਮ (ਐੱਨਐੱਸਐੱਸ) ਵੱਲੋਂ ਸਿਵਲ ਹਸਪਤਾਲ ਬਠਿੰਡਾ ਦੀ ਬਲੱਡ ਬੈਂਕ ਟੀਮ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੌਰਾਨ ਕੁੱਲ 53 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਸਟਾਫ਼ ਸਮੇਤ 75 ਪ੍ਰਤੀਭਾਗੀਆਂ ਨੇ ਸ਼ਮੂਲੀਅਤ ਕੀਤੀ। ਮੈਡੀਕਲ ਟੀਮ ਵੱਲੋਂ ਮੁੱਢਲੀ ਸਿਹਤ ਜਾਂਚ ਉਪਰੰਤ ਯੋਗ ਦਾਨੀਆਂ ਤੋਂ ਸੁਰੱਖਿਅਤ ਢੰਗ ਨਾਲ 53 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਦੇ ਪ੍ਰਬੰਧ ਰੈੱਡ ਰਿਬਨ ਕਲੱਬ ਦੀ ਕੋਆਰਡੀਨੇਟਰ ਡਾ. ਨਵਜੋਤ ਕੌਰ (ਪੀ.ਟੀ.), ਐਨ.ਐਸ.ਐਸ. ਕੋਆਰਡੀਨੇਟਰ ਡਾ. ਜਨਪ੍ਰੀਤ ਸਿੰਘ ਅਤੇ ਪ੍ਰੋਗਰਾਮ ਅਫ਼ਸਰ ਡਾ. ਰੁਪਿੰਦਰ ਕੌਰ ਦੀ ਅਗਵਾਈ ਹੇਠ ਕੀਤੇ ਗਏ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਗੁਰਮੇਲ ਸਿੰਘ ਤੇ ਆਈ.ਕਿਊ.ਏ.ਸੀ. ਦੇ ਡਾਇਰੈਕਟਰ ਡਾ. ਸੁਖਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਖੂਨਦਾਨੀਆਂ, ਪ੍ਰਬੰਧਕੀ ਕਮੇਟੀਆਂ ਤੇ ਸਿਵਲ ਹਸਪਤਾਲ ਬਠਿੰਡਾ ਦੀ ਮੈਡੀਕਲ ਟੀਮ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਕੈਂਪ ਦੌਰਾਨ ਖੂਨਦਾਨੀਆਂ ਦੀ ਸਿਹਤ ਤੇ ਸਹੂਲਤ ਦਾ ਖਾਸ ਧਿਆਨ ਰੱਖਦਿਆਂ ਉਨ੍ਹਾਂ ਨੂੰ ਜੂਸ ਤੇ ਬਿਸਕੁਟ ਆਦਿ ਰਿਫਰੈਸ਼ਮੈਂਟ ਦਿੱਤੀ ਗਈ। ਅੰਤ ਵਿਚ ਖੂਨਦਾਨੀਆਂ ਨੂੰ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।